
ਫ਼ਰੀਦਕੋਟ 29 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਲਗਾਤਾਰ ਚੱਲ ਰਹੀਆਂ ਹਨ ਅਤੇ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਯੋਗਾ ਨਾਲ ਜੋੜਿਆ ਜਾ ਰਿਹਾ ਹੈ ਅਤੇ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਹੋ ਕੇ ਸਵੇਰੇ ਅਤੇ ਸ਼ਾਮ ਨੂੰ ਲੱਗਣ ਵਾਲੀਆਂ ਇਨ੍ਹਾਂ ਮੁਫ਼ਤ ਯੋਗਾ ਕਲਾਸਾਂ ਦਾ ਲਾਭ ਲੈ ਰਹੇ ਹਨ। ਜਿੰਨ੍ਹਾਂ ਦਾ ਜਿਲ੍ਹਾਂ ਵਾਸੀ ਵੱਡੀ ਗਿਣਤੀ ਵਿੱਚ ਲਾਭ ਪ੍ਰਾਪਤ ਕਰ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਫ਼ਰੀਦਕੋਟ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਯੋਗ ਕਲਾਸਾਂ ਚੱਲ ਰਹੀਆਂ ਹਨ। ਇਸੇ ਲੜੀ ਤਹਿਤ ਯੋਗਾ ਟਰੇਨਰ ਅੰਜੂ ਬਾਲਾ ਅਤੇ ਮਨੋਜ ਕੁਮਾਰ ਵੱਲੋਂ ਫਰੀਦਕੋਟ ਜਿਲ੍ਹੇ ਦੇ ਬਲਾਕ ਕੋਟਕਪੂਰਾ ਵਿਖੇ ਬੀਤੀ ਸ਼ਾਮ 4.30 ਤੋਂ ਲੈ ਕੇ 5.30 ਵਜੇ ਤੱਕ ਲੋਕਾਂ ਨੂੰ ਯੋਗ ਅਭਿਆਸ ਕਰਵਾਇਆ ਗਿਆ।
ਜ਼ਿਲ੍ਹਾ ਕੁਆਰਡੀਨੇਟਰ ਯੋਗਾ ਮੈਡਮ ਨੇਹਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਵੀ ਜਿਲ੍ਹੇ ਵਿੱਚ ਯੋਗ ਟਰੇਨਰਾਂ ਵੱਲੋਂ ਵੱਖ ਵੱਖ ਥਾਵਾਂ ਤੇ ਯੋਗ ਦੀਆਂ 24 ਕਲਾਸਾਂ ਲਗਾਈਆਂ ਜਾ ਰਹੀਆਂ ਹਨ । ਜਿਸ ਨਾਲ ਲੋਕਾਂ ਨੂੰ ਸਰਵਾਈਕਲ, ਬੈਕਪੇਨ, ਗੋਡਿਆਂ ਦਾ ਦਰਦ, ਸ਼ੁਗਰ, ਮਾਨਸਿਕ ਤਨਾਅ, ਸਾਈਟਿਕਾ, ਮੋਟਾਪਾ, ਮਾਈਗਰੇਨ, ਥਾਈਰਾਈਡ ਆਦਿ ਰੋਗਾਂ ਤੋਂ ਲਾਭ ਮਿਲਿਆ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਜ਼ਿਲੇ ਵਿਚ ਚੱਲ ਰਹੀਆਂ ਇੰਨ੍ਹਾ ਯੋਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ।