Monday, January 13Malwa News
Shadow

ਮੁੱਖ ਮੰਤਰੀ ਦਾ ਅਬੋਹਰ ਵਾਸੀਆਂ ਨੂੰ ਵੱਡਾ ਤੋਹਫਾ : ਸੀਵਰੇਜ਼ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ

Scs Punjabi

ਅਬੋਹਰ, 5 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਬੋਹਰ ਵਾਸੀਆਂ ਲਈ ਵੱਡਾ ਤੋਹਫਾ ਭੇਟ ਕਰਦਿਆਂ ਅੱਜ 119.16 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਸੀਵਰੇਜ ਤੇ ਜਲ ਸਪਲਾਈ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤਾ।
ਸੀਵਰੇਜ਼ ਪ੍ਰੋਜੈਕਟ ਦੇ ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਇਸ ਇਲਾਕੇ ਦੇ ਲੋਕਾਂ ਦੀਆਂ ਸਹੂਲਤਾਂ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸੀਵਰੇਜ਼ ਪ੍ਰੋਜੈਕਟ ਨਾਲ ਸ਼ਹਿਰ ਦੇ ਡੇਢ ਲੱਖ ਤੋਂ ਵੀ ਵੱਧ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਵਿਚ ਸੀਵਰੇਜ਼ ਅਤੇ ਪੀਣ ਵਾਲੇ ਪਾਣੀ ਦੀ ਵੱਡੀ ਸਮੱਸਿਆ ਸੀ। ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਲੋਕਾਂ ਦੀ ਸਮੱਸਿਆ ਦਾ ਹੱਲ ਕਰਨ ਲਈ 119.16 ਕਰੋੜ ਰੁਪਏ ਖਰਚ ਕਰਕੇ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਹੈ। ਹੁਣ ਇਸ ਇਲਾਕੇ ਵਿਚ ਨਾ ਤਾਂ ਸੀਵਰੇਜ਼ ਦੀ ਕੋਈ ਸਮੱਸਿਆ ਆਵੇਗੀ ਅਤੇ ਨਾ ਹੀ ਪੀਣ ਵਾਲੇ ਪਾਣੀ ਦੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਵਾਸੀ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣਾ ਸਾਡੀ ਸਰਕਾਰ ਦਾ ਮੁਢਲਾ ਫਰਜ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਆਮ ਲੋਕਾਂ ਦੀਆਂ ਸਮੱਸਿਆਵਾਂ ਹੱਲ ਹੋਣ ਲੱਗੀਆਂ ਹਨ। ਉਨ੍ਹਾਂ ਨੇ ਵਾਾਅਦਾ ਕੀਤਾ ਕਿ ਇਸ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ।

Scs Hindi

Scs English