
ਫਰੀਦਕੋਟ, 24 ਜਨਵਰੀ : ਜਿਲਾ ਫਰੀਦਕੋਟ ਵਿਚ ਸਾਲ 2025 ਦੌਰਾਨ ਅੰਤਰ ਰਾਸ਼ਟਰੀ ਸਹਿਕਾਰਤਾ ਸਾਲ ਦੇ ਤੌਰ ‘ਤੇ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਹਰ ਮਹੀਨੇ ਸਾਹਿਕਾਰਤਾ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਕੈਂਪ ਅਤੇ ਸੈਮੀਨਾਰ ਲਗਾਏ ਜਾਣਗੇ।
ਅੱਜ ਇਥੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਹਿਕਾਰੀ ਸੰਸਥਾ ਵਲੋਂ ਹਰ ਵਰਗ ਲਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸ ਲਈ ਇਸ ਸਹਿਕਾਰਤਾ ਵਰ੍ਹੇ ਦੌਰਾਨ ਹਰ ਵਰਗ ਦੇ ਲੋਕਾਂ ਨੁੰ ਸਹਿਕਾਰਤਾ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ ਅਤੇ ਸਹਿਕਾਰਤਾ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਸੈਮੀਨਾਰ ਵੀ ਕਰਵਾਏ ਜਾਣਗੇ ਅਤੇ ਵੱਖ ਵੱਖ ਥਾਵਾਂ ‘ਤੇ ਕੈਂਪ ਵੀ ਲਗਾਏ ਜਾਣਗੇ। ਇਸ ਸਾਰੇ ਕੈਂਪ ਅਤੇ ਸੈਮੀਨਾਰ ਜਨਤਕ ਭਲਾਈ ਅਤੇ ਆਰਥਿਕ ਲਾਭਾਂ ‘ਤੇ ਕੇਂਦਰਿਤ ਰਹਿਣਗੇ।