ਫਗਵਾੜਾ, 3 ਦਸੰਬਰ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਹਰ ਇਲਾਕੇ ਵਿਚ ਪੀਣ ਵਾਲਾ ਸਾਫ ਪਾਣੀ ਮੁਹਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿਚ ਪੀਣ ਵਾਲੇ ਪਾਣੀ ਦੀ ਕਮੀ ਹੈ, ਉਨ੍ਹਾਂ ਇਲਾਕਿਆਂ ਵਿਚ ਪਹਿਲ ਦੇ ਆਧਾਰ ‘ਤੇ ਵਾਪਟਰ ਸਪਲਾਈ ਯਕੀਨੀ ਬਣਾਈ ਜਾਵੇਗੀ।
ਅੱਜ ਫਗਵਾੜਾ ਵਿਖੇ 4.35 ਕਰੋੜ ਰੁਪਏ ਦੇ ਖਰਚ ਨਾਲ ਬਨਣ ਵਾਲੇ ਵਾਟਰ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਪਿਛੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਸਾਰੀਆਂ ਹੀ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਜ਼ਮੀਨੀ ਪੱਧਰ ਦੀਆਂ ਰਿਪੋਰਟਾਂ ਦੇਣ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਰਿਪੋਰਟਾਂ ਦੇ ਆਧਾਰ ‘ਤੇ ਜਿਨ੍ਹਾਂ ਵੀ ਇਲਾਕਿਆਂ ਵਿਚ ਪਾਣੀ ਦੀ ਸਪਲਾਈ ਦੀ ਘਾਟ ਨਜ਼ਰ ਆਈ, ਉਨ੍ਹਾਂ ਇਲਾਕਿਆਂ ਵਿਚ ਪਾਣੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਿਅਕਤੀ ਦੇ ਸਰਵਪੱਖੀ ਵਿਕਾਸ ਲਈ ਯਤਨਸ਼ੀਲ ਹੈ। ਇਸ ਮੌਕੇ ਜਿਲਾ ਯੋਜਨਾ ਬੋਰਡੀ ਦੀ ਚੇਅਰਪਰਸਨ ਲਲਿਤ ਸਕਲਾਨੀ, ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਪਾਰਟੀ ਦੇ ਬੁਲਾਰੇ ਹਰਨੂਰ ਸਿੰਘ ਮਾਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਸ਼ਮੀਰ ਸਿੰਘ ਅਤੇ ਦਲਜੀਤ ਰਾਜੂ ਵੀ ਹਾਜਰ ਸਨ।