Saturday, January 25Malwa News
Shadow

ਲੋਕ ਸੰਪਰਕ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਵਾ

ਚੰਡੀਗੜ੍ਹ, 21 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਨੀਅਰ ਪੱਤਰਕਾਰ ਸ. ਗੁਰਉਪਦੇਸ਼ ਭੁੱਲਰ ਦੇ ਮਾਤਾ ਸ੍ਰੀਮਤੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ੍ਰੀਮਤੀ ਰਾਜਿੰਦਰ ਕੌਰ 84 ਵਰ੍ਹਿਆਂ ਦੇ ਸਨ ਅਤੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ, ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਉਹ ਆਪਣੇ ਪਿੱਛੇ ਪਰਿਵਾਰ ਵਿੱਚ ਇੱਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇੱਕ ਮਾਂ ਸਮੁੱਚੀ ਲੋਕਾਈ ਲਈ ਪ੍ਰੇਰਣਾਸਰੋਤ ਹੁੰਦੀ ਹੈ, ਜੋ ਸਾਨੂੰ ਜ਼ਿੰਦਗੀ ਜਿਊਣ ਦਾ ਅਸਲ ਸਲੀਕਾ ਸਿਖਾਉਂਦੀ ਹੈ ਅਤੇ ਮਾਂ ਦੇ ਤੁਰ ਜਾਣ ਨਾਲ ਜ਼ਿੰਦਗੀ ‘ਚ ਪੈਦਾ ਹੋਏ ਖਲਾਅ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ।

ਸ. ਚੇਤਨ ਸਿੰਘ ਜੌੜਾਮਾਜਰਾ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਸ ਔਖੀ ਘੜੀ ਵਿੱਚ ਇਹ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

Punjab Information and Public Relations Minister S. Chetan Singh Jouramajra today expressed deep sorrow over the demise of Smt. Rajinder Kaur, mother of Senior Journalists S. Gurupdesh Bhullar.

Smt. Rajinder Kaur (84) was undergoing treatment in a private hospital in Mohali, where she breathed her last. She is survived by a son and a daughter.

The Cabinet Minister said that a mother is a source of inspiration, who teaches a human being to live a better life and the void created by the passing of the mother can never be filled.

S. Chetan Singh Jouramajra prayed to the almighty to grant eternal peace to the departed soul and strength to the family to bear this irreparable loss during this difficult time.

Punjab Govt Add Zero Bijli Bill English 300x250