ਜਲੰਧਰ, 10 ਦਸੰਬਰ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਸਾਬਕਾ ਮੇਅਰ ਜਗਦੀਸ਼ ਰਾਜਾ ਅਤੇ ਵਾਰਡ ਨੰਬਰ 65 ਦੀ ਕੌਂਸਲਰ ਅਨੀਤਾ ਰਾਜਾ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ। ਜਗਦੀਸ਼ ਰਾਜਾ ਕਾਂਗਰਸ ਪਾਰਟੀ ਦਾ ਸੀਨੀਅਰ ਆਗੂ ਸੀ ਅਤੇ ਕਾਂਗਰਸ ਪਾਰਟੀ ਵਲੋਂ ਹੀ ਜਲੰਧਰ ਦਾ ਮੇਅਰ ਬਣਿਆ ਸੀ। ਅੱਜ ਉਸ ਨੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਵਾਰਡ ਨੰਬਰ 64 ਵਿਚੋਂ ਉਸ ਨੇ ਪਹਿਲੀ ਵਾਰ 1991 ਵਿਚ ਕੌਂਸਲਰ ਵਜੋਂ ਚੋਣ ਜਿੱਤੀ ਸੀ। ਇਸੇ ਤਰਾਂ ਅਨੀਤਾ ਰਾਜਾ ਇਸ ਵੇਲੇ ਕੌਂਸਲਰ ਹਨ ਅਤੇ ਇਸ ਤੋਂ ਪਹਿਲਾਂ ਡਿਪਟੀ ਮੇਅਰ ਵੀ ਰਹਿ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਵਾਂ ਆਗੂਆਂ ਦਾ ਪਾਰਟੀ ਵਿਚ ਸਵਾਗਤ ਕੀਤਾ।