Saturday, February 8Malwa News
Shadow

ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਪ੍ਰਧਾਨ ‘ਆਪ’ ਵਿੱਚ ਸ਼ਾਮਲ

ਬਰਨਾਲਾ, 20 ਸਤੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸ਼ੁੱਕਰਵਾਰ ਨੂੰ ਬਰਨਾਲਾ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸੀ ਆਗੂ ਅਤੇ ਬਰਨਾਲਾ ਮਿਉਂਸਪਲ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਅਤੇ ਸਮਾਜ ਸੇਵੀ ਕੁਲਵੰਤ ਸਿੰਘ ‘ਆਪ’ ਵਿੱਚ ਸ਼ਾਮਲ ਹੋ ਗਏ।

 ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ਵਿੱਚ ਦੋਵਾਂ ਆਗੂਆਂ ਦਾ ‘ਆਪ’ ਪਰਿਵਾਰ ਵਿੱਚ ਸਵਾਗਤ ਕੀਤਾ।  ਮੀਤ ਹੇਅਰ ਦੇ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਬਰਨਾਲਾ ਵਿਧਾਨ ਸਭਾ ਸੀਟ ਖਾਲੀ ਹੋ ਗਈ ਹੈ। ਇਸ ‘ਤੇ ਕੁਝ ਦਿਨਾਂ ‘ਚ ਉਪ ਚੋਣਾਂ ਹੋਣੀਆਂ ਹਨ।

ਪੰਜਾਬ ਵਿੱਚ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਰਾਮਨਵਾਸੀਆ ਅਤੇ ਕੁਲਵੰਤ ਸਿੰਘ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।  ਦੋਵਾਂ ਆਗੂਆਂ ਨੇ ਸੂਬੇ ਨੂੰ ਅੱਗੇ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਯਤਨਾਂ ਦੀ ਸ਼ਲਾਘਾ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਰੇ ਲੋਕ ਹਿਤੈਸ਼ੀ ਅਤੇ ਪੰਜਾਬ ਪੱਖੀ ਆਗੂਆਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਹੈ। ਉਨ੍ਹਾਂ ਕਿਹਾ ਕਿ ਆਪ ਪਰਿਵਾਰ ਦਿਨ-ਬ-ਦਿਨ ਵਧ ਰਿਹਾ ਹੈ। ਅਸੀਂ ਪੰਜਾਬ ਨੂੰ ਇੱਕ ਵਾਰ ਫਿਰ ਰੰਗਲਾ ਬਣਾਉਣ ਲਈ ਵਚਨਬੱਧ ਹਾਂ।  ਸਾਡਾ ਕੰਮ ਲੋਕਾਂ ਨੂੰ ਆਕਰਸ਼ਿਤ ਕਰ ਰਿਹਾ ਹੈ।

The Aam Aadmi Party (AAP) Punjab received a significant boost in Barnala on Friday as Congress leader and Barnala Municipal Committee President Gurjit Singh Ramanvasia and social worker Kulwant Singh joined the party.

Chief Minister Bhagwant Mann welcomed both leaders to the AAP family in the presence of Sangrur MP Gurmeet Singh Meet Hayer. The Barnala legislative assembly seat is currently vacant and election-bound since Meet Hayer was elected MP from Sangrur.

Ramanvasia and Kulwant Singh, along with their supporters, joined AAP after being impressed by the performance of the AAP government in Punjab. They particularly appreciate CM Mann’s efforts to advance the state.

CM Bhagwant Mann stated that all pro-people and pro-Punjab leaders are welcome in AAP. He emphasized that AAP’s family is growing daily, attracting more individuals committed to making Punjab Rangla once again.

Punjab Govt Ad Jobs Feb 25