
ਚੰਡੀਗੜ੍ਹ, 17 ਫਰਵਰੀ : ਪੰਜਾਬ ਸਰਕਾਰ ਵਲੋਂ ਭਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਉੱਚ ਅਧਿਕਾਰੀਆਂ ‘ਤੇ ਵੀ ਸਿਕੰਜਾ ਕਸ ਦਿੱਤਾ ਗਿਆ ਹੈ ਅਤੇ ਭਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਹੀ ਅੱਜ ਜਿਲਾ ਮੁਕਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਡਿਪਟੀ ਕਮਿਸ਼ਨਰ ਖਿਲਾਫ ਭਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਲਈ ਉਸ ਖਿਲਾਫ ਵਿਜੀਲੈਂਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁੱਖ ਮੰਤਰੀ ਦਫਤਰ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਵਲੋਂ ਸਾਰੇ ਜਿਲਿਆਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਹਨ ਕਿ ਭਰਿਸ਼ਟਾਚਾਰ ਲਈ ਸਬੰਧਿਤ ਅਧਿਕਾਰੀ ਜੁੰਮੇਵਾਰ ਹੋਣਗੇ। ਇਸੇ ਸਿਲਸਲੇ ਵਿਚ ਹੀ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਖਿਲਾਫ ਭਰਿਸ਼ਟਾਚਾਰ ਦੀਆਂ ਸਿਕਾਇਤਾਂ ਮਿਲੀਆਂ ਸਨ। ਇਸ ਲਈ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਨੂੰ ਤੁਰੰਤ ਮੁਅੱਤਲ ਕਰਕੇ ਉਸ ਖਿਲਾਫ ਵਿਜੀਲੈਂਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਰਕਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸਰਕਾਰੀ ਨੇ ਬਾਕੀ ਅਧਿਕਾਰੀਆਂ ਨੂੰ ਵੀ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਭਰਿਸ਼ਟਾਚਾਰ ਨੂੰ ਨੱਥ ਨਾ ਪਾਉਣ ਵਾਲੇ ਖੁਦ ਭਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।