Saturday, January 25Malwa News
Shadow

ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 1 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਮੂਚੇ ਵਿਕਾਸ ਲਈ ਵਚਨਬੱਧ ਹੈ। ਇਸੇ ਮੰਤਵ ਤਹਿਤ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਸ਼੍ਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਕੀਤੀ।

ਮੀਟਿੰਗ ਦੌਰਾਨ ਵਿਭਾਗ ਦੇ ਮੁੱਖ ਮੁੱਦਿਆਂ, ਚੱਲ ਰਹੇ ਅਤੇ ਭਵਿੱਖ ਦੇ ਪ੍ਰੋਜੈਕਟਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਰੱਖਿਆ ਕਰਮਚਾਰੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਯੋਜਨਾਵਾਂ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।

ਮੀਟਿੰਗ ਦੌਰਾਨ ਵਿਭਾਗ ਦੇ ਮੌਜੂਦਾ ਭਲਾਈ ਪ੍ਰੋਗਰਾਮਾਂ ਨੂੰ ਹੋਰ ਵਧਾਉਣ, ਸਾਬਕਾ ਸੈਨਿਕਾਂ ਦੀਆਂ ਦਰਪੇਸ਼ ਚੁਣੌਤੀਆਂ ਨੂੰ ਹੱਲ ਕਰਨ ਅਤੇ ਵਧੇਰੇ ਪਹੁੰਚ ਅਤੇ ਕੁਸ਼ਲਤਾ ਲਈ ਵਿਭਾਗ ਦੇ ਟੀਚਿਆਂ ਨੂੰ ਅੱਗੇ ਵਧਾਉਣ ‘ਤੇ ਕੇਂਦ੍ਰਿਤ ਸਨ।

ਸ਼੍ਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਦੇ ਕਰਮਚਾਰੀਆਂ ਦੀ ਨਿਰੰਤਰ ਭਲਾਈ ਅਤੇ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਨਵੀਨਤਾਕਾਰੀ ਹੱਲਾਂ ਦੀ ਲੋੜ ‘ਤੇ ਜ਼ੋਰ ਦਿੱਤਾ । ਮੰਤਰੀ ਨੇ ਦੇਸ਼ ਦੀ ਸੇਵਾ ਕਰਨ ਵਾਲਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਰੱਖਿਆ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਲਈ ਸਹਾਇਤਾ ਵਧਾਉਣ ਲਈ ਤਿਆਰ ਕੀਤੀਆਂ ਗਈਆਂ ਆਗਾਮੀ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ, ਰੱਖਿਆ ਸੇਵਾਵਾਂ ਭਲਾਈ, ਸ੍ਰੀ ਜੇ.ਐਮ ਬਾਲਾਮੁਰੂਗਨ, ਰੱਖਿਆ ਸੇਵਾਵਾਂ ਭਲਾਈ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋ (ਸੇਵਾਮੁਕਤ), ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਸਮੇਤ ਸੀਨੀਅਰ ਅਧਿਕਾਰੀ ਹਾਜ਼ਰ ਸਨ।

Punjab Govt Add Zero Bijli Bill English 300x250