Monday, January 13Malwa News
Shadow

ਦਿੱਲੀ ਵਿਧਾਨ ਸਭਾ ਚੋਣਾ ਦਾ ਐਲਾਨ : 5 ਨੂੰ ਪੈਣਗੀਆਂ ਵੋਟਾਂ

Scs Punjabi

ਨਵੀਂ ਦਿੱਲੀ, 7 ਜਨਵਰੀ : ਭਾਰਤੀ ਚੋਣ ਕਮਿਸ਼ਨ ਨੇ ਦਿੱਲੀ ਵਿਚ ਵਿਧਾਨ ਸਭਾ ਚੋਣਾ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾ ਸਿੰਗਲ ਫੇਜ਼ ਵਿਚ ਹੀ ਕਰਵਾਈਆਂ ਜਾਣਗੀਆਂ। ਦਿੱਲੀ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ 5 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 8 ਫਰਵਰੀ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।
ਅੱਜ ਇਥੇ ਚੋਣਾ ਦਾ ਐਲਾਨ ਕਰਦਿਆਂ ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਨੇ ਦੱਸਿਆ ਕਿ ਦੇਸ਼ ਦੀ ਰਾਜਧਾਨੀ ਵਿਚ ਡੇਢ ਕਰੋੜ ਵੋਟਰਾਂ ਲਈ 33 ਹਜਾਰ ਪੋਲਿੰਗ ਬੂਥ ਬਣਾਏ ਜਾਣਗੇ। ਦਿੱਲੀ ਦੇ ਵੋਟਰਾਂ ਵਿਚ 83.49 ਲੱਖ ਆਦਮੀ ਅਤੇ 79 ਲੱਖ ਮਹਿਲਾ ਵੋਟਰ ਹਨ। ਇਸ ਵਾਰ ਹੋ ਰਹੀਆਂ ਚੋਣਾ ਦੌਰਾਨ 2.08 ਲੱਖ ਅਜਿਹੇ ਵੋਟਰ ਹਨ, ਜੋ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸੇ ਤਰਾਂ 830 ਅਜਿਹੇ ਵੋਟਰ ਹਨ, ਜਿਨ੍ਹਾਂ ਦੀ ਉਮਰ 100 ਸਾਲ ਜਾਂ ਇਸ ਤੋਂ ਜਿਆਦਾ ਹੈ। ਉਨ੍ਹਾਂ ਨੇ ਯਕੀਨ ਦਿਵਾਇਆ ਕਿ ਦਿੱਲੀ ਦੀਆਂ ਚੋਣਾ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ।
ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ। ਇਸੇ ਦੌਰਾਨ ਹੀ ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵੀ 18 ਫਰਵੀ ਨੂੰ ਸੇਵਾ ਮੁਕਤ ਹੋ ਰਹੇ ਹਨ। ਇਸ ਲਈ 18 ਫਰਵਰੀ ਤੋਂ ਪਹਿਲਾਂ ਪਹਿਲਾਂ ਸਾਰੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਦੀ ਸੰਭਾਵਨਾ ਹੈ। ਸਾਲ 2020 ਵਿਚ ਹੋਈਆਂ ਵਿਧਾਨ ਸਭਾ ਚੋਣਾ ਦੌਰਾਲ ਦਿੱਲੀ ਵਿਚੋਂ ਆਮ ਆਦਮੀ ਪਾਰਟੀ ਨੂੰ 53.57 ਪ੍ਰਤੀਸ਼ਤ ਵੋਟਾਂ ਹਾਸਲ ਹੋਈਆਂ ਸਨ ਅਤੇ ਪਾਰਟੀ ਨੇ 62 ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨੂੰ ਕੇਵਲ 38.51 ਪ੍ਰਤੀਸ਼ਤ ਵੋਟਾਂ ਮਿਲੀਆਂ ਸਨ ਅਤੇ 8 ਸੀਟਾਂ ਤੋਂ ਹੀ ਜਿੱਤ ਹਾਸਲ ਹੋ ਸਕੀ ਸੀ। ਉਸ ਵੇਲੇ ਕਾਂਗਰਸ ਪਾਰਟੀ ਨੂੰ ਤਾਂ ਸਿਰਫ 4.26 ਪ੍ਰਤੀਸ਼ਤ ਵੋਟਾਂ ਹੀ ਹਾਸਲ ਹੋਈਆਂ ਸਨ, ਪਰ ਕਿਸੇ ਵੀ ਹਲਕੇ ਵਿਚੋਂ ਜਿੱਤ ਹਾਸਲ ਨਹੀਂ ਹੋ ਸਕੀ।

Scs Hindi

Scs English