
ਸ੍ਰੀ ਮੁਕਤਸਰ ਸਾਹਿਬ, 15 ਅਗਸਤ:ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ।
80ਵੇਂ ਆਜ਼ਾਦੀ ਦਿਵਸ ਸਮਾਗਮ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਸ੍ਰੀ ਮੁਕਤਸਰ ਸਾਹਿਬ ਦੇ ਚਾਲੀ ਮੁਕਤਿਆਂ ਸਮੇਤ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਸੁਤੰਤਰਤਾ ਸੰਗਰਾਮ ਦੀ ਗਾਥਾ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ।
ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਲੜੇ ਗਏ ਲੰਬੇ ਸੰਘਰਸ਼ ਵਿਚ ਮੋਹਰੀ ਭੂਮਿਕਾ ਰਹੀ। ਪੰਜਾਬ ‘ਚੋਂ ਆਜ਼ਾਦੀ ਦੇ ਅਨੇਕਾਂ ਪਰਵਾਨਿਆਂ ਨੇ ਸ਼ਹੀਦੀ ਦਾ ਜਾਮ ਪੀ ਕੇ ਦੇਸ਼ ਨੂੰ ਆਜਾਦ ਕਰਵਾਉਣ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਭਾਰਤ ਦੀ ਆਜ਼ਾਦੀ ਦੇ ਅੰਦੋਲਨ ਵਿਚ ਅਣਗਿਣਤ ਲਹਿਰਾਂ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ ਅਤੇ ਲਾਲਾ ਹਰਦਿਆਲ ਵਰਗੇ ਸੂਰਮਿਆਂ ਨੂੰ ਪੈਦਾ ਕੀਤਾ।
ਉਨ੍ਹਾਂ ਕਿਹਾ ਕਿ ਮੇਰੇ ਲਈ ਬੜੇ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਮੈਨੂੰ ਇਸ ਇਤਿਹਾਸਕ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਲੀ ਮੁਕਤਿਆਂ ਦੀ ਚਰਨ ਛੋ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਤਿਰੰਗਾ ਲਹਿਰਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੀਆਂ ਕਾਰਗੁਜ਼ਾਰੀਆਂ ਬਾਰੇ ਜ਼ਿਲ੍ਹਾ ਵਾਸੀਆਂ ਨੂੰ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਆਮ ਲੋਕਾਂ ਨੂੰ ਅੱਵਲ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆਂ ਕਰਵਾਉਣ ਲਈ ਜ਼ਿਲ੍ਹੇ ਵਿੱਚ 36 ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ, ਜਿਹਨਾਂ ਵਿੱਚ 107 ਕਿਸਮਾਂ ਦੀਆਂ ਦਵਾਈਆਂ ਅਤੇ 47 ਕਿਸਮ ਦੇ ਲੈਬ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ ਅਤੇ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾ ਤਹਿਤ ਸਰਕਾਰ ਵੱਲੋ ਲੋਕਾ ਦਾ 10 ਲੱਖ ਰੁਪਏ ਦਾ ਮੁਫਤ ਕੈਸ਼ਲੈਸ ਬੀਮਾਂ ਕੀਤਾ ਜਾ ਰਿਹਾ ਹੈ। ਜਿਸ ਤਹਿਤ ਮਾਨਤਾ ਪ੍ਰਾਪਤ ਹਸਪਤਾਲਾ ਵਿਚ ਮੁਫਤ ਇਲਾਜ ਕਰਵਾਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਜਿਲੇ ਵਿਚ 22 ਨਸ਼ਾ ਮੁਕਤੀ ਕੇਂਦਰ, 4 ਡੀ.ਅਡੀਕਸ਼ਨ ਸੈਂਟਰ, 2 ਰੀਹੈਬ ਸੈਂਟਰਾਂ ਵਿਚ ਨਸ਼ੇ ਤੋਂ ਪੀੜਤ ਮਰੀਜਾ ਦਾ ਸਿਹਤ ਵਿਭਾਗ ਵੱਲੋ ਮੁਫਤ ਇਲਾਜ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਵਾਸਤੇ ਸਿੱਖਿਆ ਕ੍ਰਾਂਤੀ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟ ਲੋਕਾਂ ਨੂੰ ਸਮਰਮਿਤ ਕੀਤੇ ਗਏ ਹਨ ਅਤੇ ਜ਼ਿਲ੍ਹੇ ਵਿੱਚ 3 ਸਕੂਲ ਆਫ ਐਮੀਨੈਂਸ ਤਹਿਤ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਲੱਗਭਗ 20 ਹਜ਼ਾਰ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਆਦਿ ਸਥਾਨਾਂ ਤੇ ਬੱਸਾਂ ਰਾਹੀਂ ਦਰਸ਼ਨ ਕੀਤੇ ਹਨ ਅਤੇ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਸਰਕਾਰ ਵਲੋਂ ਪੰਜਾਬ ਵਿੱਚ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਅਤੇ ਬੱਚੀਆਂ ਦਾ ਜੀਵਨ ਪੱਧਰ ਉਚਾ ਚੁੱਕਣ, ਸਨਮਾਨ ਅਤੇ ਸਸ਼ਕਤੀਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਔਰਤਾਂ ਅਤੇ ਬੱਚੀਆਂ ਨੂੰ ਸਰਕਾਰੀ ਬੱਸਾਂ ਵਿੱਚ ਮੁਫਤ ਬੱਸ ਸਫਰ ਦੀ ਸਹੂਲਤ ਦਿੱਤੀ ਜਾ ਰਹੀ ਹੈ, ਇਸ ਤੋਂ ਇਲਾਵਾ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਸਨਮਾਨ ਵਜੋਂ ਦਿੱਤਾ ਜਾ ਰਿਹਾ ਹੈ। ਇਸ ਜਿਲ੍ਹੇ ਦੀਆਂ ਕੁੱਲ 2 ਲੱਖ 66 ਹਜਾਰ 75 ਔਰਤਾਂ ਹੁਣ ਤੱਕ ਸਨਮਾਨ ਹਾਸਲ ਕਰ ਚੁੱਕੀਆਂ ਹਨ।
ਉਨ੍ਹਾਂ ਕਿਹਾ ਜ਼ਿਲ੍ਹੇ ਵਿੱਚ ਆਪਣੀ ਤਰ੍ਹਾਂ ਦੀ ਵਿਸ਼ੇਸ਼ ਸੜਕ ਸੁਰੱਖਿਆ ਫੋਰਸ ਨੇ ਸੜਕੀ ਹਾਦਸਿਆਂ ਵਿੱਚ ਵੱਡੀ ਕਮੀ ਲਿਆਂਦੀ ਹੈ। ਇਸ ਫੋਰਸ ਨੂੰ ਜ਼ਿਲ੍ਹੇ ਅੰਦਰ 7 ਅਤਿ-ਆਧੁਨਿਕ ਗੱਡੀਆਂ ਦਿੱਤੀਆਂ ਗਈਆਂ ਹਨ। ਸੜਕ ਸੁਰੱਖਿਆ ਫੋਰਸ ਨੇ 7 ਮਿੰਟ ਤੋਂ ਘੱਟ ਦੇ ਔਸਤਨ ਰਿਸਪਾਂਸ ਟਾਇਮ ਨਾਲ ਕਰੀਬ 1604 ਸੜਕੀ ਹਾਦਸਿਆਂ ਵਿੱਚ ਸਹਾਇਤਾ ਪ੍ਰਦਾਨ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਇਆ ਕਰਵਾਉਣ ਤੇ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ 138 ਕਰੋੜ ਰੁਪਏ ਦੀ ਲਾਗਤ ਨਾਲ ਜਮੀਨਦੋਜ਼ ਪਾਈਪਾਂ ਪਾਈਆ ਜਾ ਰਹੀਆਂ ਹਨ ਅਤੇ ਸੂਬਾ ਸਰਕਾਰ ਵਲੋਂ ਸਿੰਚਾਈ ਅਤੇ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਲਈ ਵੀ ਅਹਿਮ ਕਦਮ ਚੁੱਕੇ ਗਏ ਹਨ ਅਤੇ ਖੇਤੀਬਾੜੀ ਲਈ ਟੇਲਾਂ ਤੱਕ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਬਹੁਤ ਵੱਡੇ ਪੱਧਰ ਤੇ ਇਸ ਦਾ ਫਾਇਦਾ ਹੋ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੇ ਇਸ ਮੁਬਾਰਕ ਦਿਨ ‘ਤੇ ਸਾਡੇ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਅਹਿਦ ਲਈਏ ਕਿ ਆਪਣੇ ਦੇਸ਼ ਅਤੇ ਸੂਬੇ ਦੀ ਮਾਣ-ਮਰਿਯਾਦਾ ਬਰਕਰਾਰ ਰੱਖਣ ਲਈ ਹਮੇਸ਼ਾ ਸੁਹਿਰਦ ਅਤੇ ਤਤਪਰ ਰਹਾਂਗੇ । ਇਸ ਦੇ ਨਾਲ ਹੀ ਅਸੀਂ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਵੱਲੋਂ ਸੰਜੋਏ ਸੁਪਨਿਆਂ ਦੀ ਪੂਰਤੀ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਪੂਰੀ ਤਰ੍ਹਾਂ ਯਤਨਸ਼ੀਲ ਵੀ ਰਹਾਂਗੇ।
ਸਮਾਗਮ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਜੋਰਾ ਸਿੰਘ ਕਾਗੜਾ ਦੀ ਅਗਵਾਈ ਵਿੱਚ ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਦੀਆਂ ਟੁਕੜੀਆਂ ਅਤੇ ਵੱਖ-ਵੱਖ ਸਕੂਲਾਂ ਦੀਆਂ ਟੁਕੜੀਆਂ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਮਾਰਚ ਪਾਸਟ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਗੀਤ, ਕੋਰੀਓਗ੍ਰਾਫੀ, ਜਿਮਨਾਸਟਿਕ ਤੋਂ ਇਲਾਵਾ ਪ੍ਰਸਿੱਧ ਲੋਕ-ਨਾਚ ਗਿੱਧਾ, ਭੰਗੜਾ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ, ਸਿਵਲ ਤੇ ਪੁਲਿਸ ਪ੍ਰਸ਼ਾਸਨ, ਖੇਡ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਜ਼ਿਲ੍ਹਾ ਚੋਣ ਦਫ਼ਤਰ ਤੋਂ ਵਧੀਆ ਕਾਰਗੁਜ਼ਾਰੀ ਵਾਲੇ ਬੀ.ਐੱਲ.ਓਜ਼., ਮੌਜੂਦ ਪ੍ਰਮੁੱਖ ਸਖਸ਼ੀਅਤਾਂ, ਸਮਾਗਮ ਦੌਰਾਨ ਪੇਸ਼ਕਾਰੀਆਂ ਪੇਸ਼ ਕਰਨ ਵਾਲੀਆਂ ਵੱਖ-ਵੱਖ ਸਕੂਲਾਂ ਦੀ ਟੀਮਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਵਧੀਆ ਸੇਵਾਵਾਂ ਨਿਭਾ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਜਸਵਿੰਦਰ ਸ਼ੀਮਰ, ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਸੁਖਜਿੰਦਰ ਸਿੰਘ ਕਾਉਣੀ, ਚੇਅਰਮੈਨ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਸ੍ਰੀ ਰਣਧੀਰ ਸਿੰਘ ਧੀਰਾ ਖੁੱਡੀਆਂ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਐਸ.ਪੀ. (ਡੀ) ਸ੍ਰੀ ਮਨਮੀਤ ਸਿੰਘ ਢਿੱਲੋਂ, ਐਸ.ਪੀ. (ਐਚ) ਹਰਕਮਲ ਕੌਰ, ਐਸ.ਡੀ.ਐਮ. ਸ੍ਰੀ ਗੁਰਕਿਰਨ ਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ ਮਾਨ, ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ, ਜ਼ਿਲ੍ਹਾ ਖੇਡ ਅਫ਼ਸਰ ਸ੍ਰਮਤੀ ਅਨਿੰਦਰਵੀਰ ਕੌਰ, ਤਹਿਸੀਲਦਾਰ ਸ੍ਰੀਮਤੀ ਅੰਜੂ ਬਾਲਾ, ਨਾਇਬ ਤਹਿਸੀਲਦਾਰ ਅਰਸ਼ਪ੍ਰੀਤ ਕੌਰ, ਡੀ.ਐਸ.ਪੀ. ਸ੍ਰੀ ਰਸ਼ਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਮਾਰਕਿਟ ਕਮੇਟੀ ਮਲੋਟ ਸ੍ਰੀ ਜਸ਼ਨ ਬਰਾੜ, ਚੇਅਰਮੈਨ, ਜ਼ਿਲਾ ਟਰੇਡਰਜ਼ ਕਮਿਸ਼ਨ ਸ੍ਰੀ ਵਨੀਤ ਜਿੰਦਲ ਮੌਂਟੀ, ਚੇਅਰਮੈਨ, ਮਾਰਕਿਟ ਕਮੇਟੀ ਸ੍ਰੀ ਸੁਰਜੀਤ ਸਿੰਘ, ਚੇਅਰਮੈਨ ਮਾਰਕਿਟ ਕਮੇਟੀ, ਬਰੀਵਾਲਾ ਸ੍ਰੀ ਰਾਜਿੰਦਰ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਵਾਈਜ਼ ਪ੍ਰਧਾਨ ਸ੍ਰੀ ਯਾਦਵਿੰਦਰ ਸਿੰਘ, ਪ੍ਰਧਾਨ ਨਗਰ ਕੌਂਸਲ, ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਯੋਗਿਤਾ ਗੁੰਬਰ, ਪ੍ਰਧਾਨ ਨਗਰ ਪੰਚਾਇਤ ਬਰੀਵਾਲਾ ਸ੍ਰੀ ਕੇਵਲ ਕ੍ਰਿਸ਼ਨ, ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਬਲਜੀਤ ਸਿੰਘ, ਨਾਇਬ ਤਹਿਸੀਲਦਾਰ ਲੰਬੀ ਰਪਿੰਦਰ ਕੌਰ, ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ ਸ੍ਰੀ ਇਕਬਾਲ ਸਿੰਘ ਵੜਿੰਗ, ਮਹਿਲਾ ਵਿੰਗ ਪ੍ਰਧਾਨ ਪਰਮਿੰਦਰ ਕੌਰ, ਵਾਇਸ ਪ੍ਰਧਾਨ ਨਗਰ ਕੌਂਸਲ ਗੁਰਪਿੰਦਰ ਸਿੰਘ ਸ਼ੈਲੀ, ਸੀਨੀਅਰ ਵਾਇਸ ਪ੍ਰਧਾਨ ਸ੍ਰੀ ਹਰਦੀਪ ਸਿੰਘ, ਚੇਅਰਮੈਨ ਹਰਦੀਪ ਸਿੰਘ ਸੱਕਾਂਵਾਲੀ, ਮੀਡੀਆ ਇੰਚਾਰਜ ਕੁਲਵਿੰਦਰ ਸਿੰਘ, ਪ੍ਰਧਾਨ ਪੈਸਟੀਸਾਈਡ ਯੂਨੀਅਨ ਅਜਵਿੰਦਰ ਸਿੰਘ ਪੂਨੀਆ, ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਸ੍ਰੀ ਜਗਸੀਰ ਸਿੰਘ ਤੋਂ ਇਲਾਵਾ ਸਮੂਹ ਐਮ.ਸੀਜ਼. ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਅਧਿਆਪਕ, ਆਮ ਆਦਮੀ ਪਾਰਟ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਆਦਿ ਹਾਜ਼ਰ ਸਨ।