Tuesday, November 24Malwa News
Shadow

ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਚੈੱਕ ਸੌਂਪਿਆ

ਅੰਮ੍ਰਿਤਸਰ, 24 ਨਵੰਬਰ:     ਪਿੰਡ ਜਲਾਲ ਵਿਖੇ ਅਵਾਰਾ ਕੁੱਤਿਆਂ ਦੇ ਹਮਲੇ ਕਾਰਨ 8 ਸਾਲਾ ਮਾਸੂਮ ਬੱਚੇ ਰਣਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਦੀ ਹੋਈ ਦਰਦਨਾਕ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਪੀੜਤ ਪਰਿਵਾਰ ਦੇ ਘਰ ਪਹੁੰਚੇ।

ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੀੜਤ ਪਰਿਵਾਰ ਦੀ ਮਦਦ ਲਈ ਭੇਜੇ ਗਏ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇ ਚੈੱਕ ਪਰਿਵਾਰ ਨੂੰ ਸੌਂਪਿਆ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਡਾ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮਾਸੂਮ ਬੱਚੇ ਦੀ ਬੇਵਕਤੀ ਮੌਤ ਬੇਹੱਦ ਦੁਖਦਾਈ ਹੈ ਅਤੇ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਉਨ੍ਹਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਇਹ ਅਸਹਿ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।