Wednesday, November 19Malwa News
Shadow

ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੌਦਾ ਲਗਾਇਆ

ਮਾਨਸਾ, 19 ਨਵੰਬਰ:- ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੌਦਾ ਲਗਾਇਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ 9ਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਸ਼ਾਂਤੀ, ਤਿਆਗ ਅਤੇ ਧਰਮ ਦੀ ਰੱਖਿਆ ਲਈ ਅਮਰ ਬਲੀਦਾਨ ਦਾ ਪ੍ਰਤੀਕ ਹਨ, ਜਿਨ੍ਹਾਂ ਦਾ ਜੀਵਨ ਸੰਦੇਸ਼ ਅੱਜ ਵੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ, ਜਿਸ ਦੀ ਲੜੀ ਤਹਿਤ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਭਲਕੇ ਸ਼ਾਮ ਨੂੰ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਇਸ ਲਾਈਟ ਐਂਡ ਸਾਊਂਡ ਸ਼ੋਅ ਵਿਚ ਵਧ ਚੜ੍ਹ ਕੇ ਸ਼ਿਰਕਤ ਕਰਨ ਤਾਂ ਜੋ ਸਾਡੇ ਮਹਾਨ ਇਤਿਹਾਸ ਬਾਰੇ ਹਰ ਇਕ ਨੂੰ ਜਾਣੂ ਕਰਵਾਇਆ ਜਾ ਸਕੇ।