Sunday, March 23Malwa News
Shadow

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪਰਿਵਾਰ ਸਮੇਤ ਅਯੁੱਧਿਆ ਦੇ ਰਾਮ ਮੰਦਰ ਵਿਖੇ ਮੱਥਾ ਟੇਕਿਆ

ਚੰਡੀਗੜ੍ਹ, 10 ਨਵੰਬਰ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅੱਜ ਆਪਣੇ ਪਰਿਵਾਰ ਸਮੇਤ ਅਯੁੱਧਿਆ ਸਥਿਤ ਸ੍ਰੀ ਰਾਮ ਮੰਦਰ ਵਿਖੇ ਮੱਥਾ ਟੇਕਿਆ। ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਜੀ ਦੀ ਪਵਿੱਤਰ ਧਰਤੀ ‘ਤੇ ਜਾਣਾ ਉਨ੍ਹਾਂ ਦੀ ਦਿਲੀਂ ਇੱਛਾ ਸੀ, ਜੋ ਹੁਣ ਰਾਮ ਲੱਲਾ ਦੇ ਆਸ਼ੀਰਵਾਦ ਨਾਲ ਪੂਰੀ ਹੋ ਗਈ ਹੈ।

ਸ੍ਰੀ ਰੋੜੀ ਨੇ ਪ੍ਰਾਰਥਨਾ ਤੋਂ ਬਾਅਦ ਗੱਲ ਕਰਦਿਆਂ ਕਿਹਾ ਕਿ ‘’ਅਯੁੱਧਿਆ ਦੀ ਇਹ ਯਾਤਰਾ ਮੇਰੇ ਲਈ ਸੱਚਮੁੱਚ ਬਹੁਤ ਖਾਸ ਹੈ। ਮੇਰੀ ਲੰਬੇ ਸਮੇਂ ਤੋਂ ਇਹ ਇੱਛਾ ਸੀ ਕਿ ਮੈਂ ਇਸ ਪਵਿੱਤਰ ਧਰਤੀ ‘ਤੇ ਜਾਵਾਂ ਅਤੇ ਅੱਜ ਮੈਂ ਆਪਣੇ ਪਰਿਵਾਰ ਨਾਲ ਇਥੇ ਆਇਆ ਹਾਂ ਜਿਸ ਨਾਲ ਮੇਰੀ ਇਹ ਇੱਛਾ ਅੱਜ ਪੂਰੀ ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਦੇਸ਼ ਦੀ ਤਰੱਕੀ ਅਤੇ ਮਾਨਵਤਾ ਦੀ ਭਲਾਈ ਦੀ ਅਰਦਾਸ ਕੀਤੀ ਹੈ ਅਤੇ ਭਗਵਾਨ ਰਾਮਚੰਦਰ ਜੀ ਦਾ ਆਸ਼ੀਰਵਾਦ ਸਾਡੇ ਸਾਰਿਆਂ ‘ਤੇ ਹਮੇਸ਼ਾ ਬਣਿਆ ਰਹੇਗਾ ਅਤੇ ਉਹ ਜ਼ਿੰਦਗੀ ਭਰ ਸਾਡੀ ਰੱਖਿਆ ਅਤੇ ਮਾਰਗਦਰਸ਼ਨ ਕਰਦੇ ਰਹਿਣਗੇ।

ਆਪਣੇ ਸੰਬੋਧਨ ਵਿੱਚ ਡਿਪਟੀ ਸਪੀਕਰ ਰੋੜੀ ਨੇ ਸ਼ਰਧਾ ਅਤੇ ਸ਼ਾਂਤੀ ਦੇ ਪ੍ਰਤੀਕ ਵਜੋਂ ਸ੍ਰੀ ਰਾਮ ਮੰਦਰ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਆਸ ਪ੍ਰਗਟਾਈ ਕਿ ਸਾਡੇ ਦੇਸ਼ ਵਿੱਚ ਸਦਭਾਵਨਾ ਅਤੇ ਆਪਸੀ ਸਾਂਝ ਦੀ ਭਾਵਨਾ ਸਦਾ ਕਾਇਮ ਰਹੇਗੀ।

Basmati Rice Advertisment