Thursday, November 6Malwa News
Shadow

ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026: 15 ਅਕਤੂਬਰ ਤੱਕ ਆਨਲਾਈਨ ਕਰਵਾਇਆ ਜਾਵੇਗਾ ਕੁਇਜ

ਮਾਲੇਰਕੋਟਲਾ, 14 ਅਕਤੂਬਰ:0-                        ਭਾਰਤ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ 2026 ਕਰਵਾਇਆ ਜਾ ਰਿਹਾ ਹੈ। ਇਹ ਪ੍ਰਤੀਯੋਗਤਾ 15 ਤੋਂ 29 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਦੀ ਹੈ, ਜਿਸ ਰਾਹੀਂ ਉਹ ਖੇਤੀਬਾੜੀ, ਹੁਨਰ ਵਿਕਾਸ, ਪ੍ਰਸ਼ਾਸਨ, ਸਪੇਸ ਤਕਨਾਲੋਜੀ ਆਦਿ ਖੇਤਰਾਂ ਨਾਲ ਸੰਬੰਧਿਤ ਵਿਸ਼ਿਆਂ ‘ਤੇ ਆਪਣੀ ਨਵੀਂ ਸੋਚ ਤੇ ਨਵੀਨਤਮ ਵਿਚਾਰ ਪ੍ਰਗਟ ਕਰ ਸਕਦੇ ਹਨ।

                                ਸਹਾਇਕ ਕਮਿਸ਼ਨਰ ਰਾਕੇਸ਼ ਗਰਗ  ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਸ ਪ੍ਰਤੀਯੋਗਤਾ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹਾ ਮੌਕਾ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਦਿਖਾਉਣ ਲਈ ਮੰਚ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਕੁਇਜ਼ ਦੇ ਜੇਤੂ ਨੌਜਵਾਨਾਂ ਨੂੰ 12 ਜਨਵਰੀ 2026 ਨੂੰ ਕੌਮੀ ਯੁਵਾ ਦਿਵਸ ਮੌਕੇ ਆਪਣੇ ਵਿਚਾਰ ਕੌਮੀ ਪੱਧਰ ’ਤੇ ਪੇਸ਼ ਕਰਨ ਦਾ ਮੌਕਾ ਦੇਵੇਗਾ।

                                ਉਨ੍ਹਾਂ ਦੱਸਿਆ ਕਿ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਲਈ ਚੋਣ ਪ੍ਰਕਿਰਿਆ ਚਾਰ ਪੜਾਵਾਂ ਵਿੱਚ ਕੀਤੀ ਜਾ ਰਹੀ ਹੈ। ਪਹਿਲਾ ਪੜਾਅ ਵਿਕਸਿਤ ਭਾਰਤ ਕੁਇਜ਼ ਹੈ, ਜੋ ਕਿ ਕੌਮੀ ਪੱਧਰ ਦਾ ਆਨਲਾਈਨ ਕੁਇਜ਼ ਹੈ ਅਤੇ ਪੋਰਟਲ mybharat.gov.in ’ਤੇ   15 ਅਕਤੂਬਰ 2025 ਤੱਕ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਸ ਪ੍ਰਤੀਯੋਗਤਾ ਵਿੱਚ ਹਿੱਸਾ ਲੈ ਕੇ ਜ਼ਿਲ੍ਹੇ ਦਾ ਨਾਮ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਚਮਕਾਉਣ ਲਈ ਸੱਦਾ ਦਿੱਤਾ।