
ਲੁਧਿਆਣਾ, 14 ਫਰਵਰੀ : ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਨਵੀਂ ਕ੍ਰਾਂਤੀ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲਾਂ ਵਿਚ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਮਕਸਦ ਨਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿਲਾ ਲੁਧਿਆਣਾ ਦੇ ਪ੍ਰਸਾਸ਼ਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਅਧੁਨਿਕ ਸਹੂਲਤਾਂ ਨਾਲ ਲੈਂਸ ਕੀਤਾ ਜਾਵੇਗਾ। ਲੁਧਿਆਣਾ ਦੇ ਸਕੂਲਾਂ ਵਿਚ ਡਿਜੀਟਲ ਸਿੱਖਿਆ ਦਾ ਮਹੌਲ ਪੈਦਾ ਕਰਨ ਲਈ ਲੋੜੀਂਦੇ ਉਪਕਰਨ ਮੁਹਈਆ ਕਰਵਾਉਣ ਦੀ ਪਹਿਲ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਜਿਲਾ ਲੁਧਿਆਣਾ ਦੇ 14 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਜਾ ਰਹੇ ਲੈਪਟਾਪ ਵਿਦਿਆਰਥੀਆਂ ਦੀ ਪੜ੍ਹਾਈ ਦੀਆਂ ਲੋੜਾਂ ਮੁਤਾਬਿਕ ਤਿਆਰ ਕੀਤੇ ਗਏ ਹਨ ਅਤੇ ਵਿਦਿਆਰਥੀਆਂ ਦੀ ਸਿੱਖਿਆ ਨਾਲ ਸਬੰਧਿਤ ਸੌਫਟਵੇਰ ਵੀ ਇੰਸਟਾਲ ਕੀਤੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਅਧੁਨਿਕ ਸਹੂਲਤਾਂ ਨਾਲ ਹੁਣ ਪੰਜਾਬ ਦੇ ਸਰਾਕਰੀ ਸਕੂਲਾਂ ਪੱਧਰ ਵੀ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦਾ ਹੋ ਚੁੱਕਾ ਹੈ, ਪਰ ਜਲਦੀ ਹੀ ਸਰਕਾਰ ਦੇ ਯਤਨਾਂ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਉੱਚ ਦਰਜੇ ਦੀ ਹੋਵੇਗੀ।