Saturday, March 22Malwa News
Shadow

ਡਿਜੀਟਲ ਹੋ ਗਿਆ ਪੰਜਾਬ ਦੇ ਕਿਰਤ ਵਿਭਾਗ

ਚੰਡੀਗੜ੍ਹ, 10 ਫਰਵਰੀ : ਪੰਜਾਬ ਸਰਕਾਰ ਵਲੋਂ ਮਜਦੂਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਹੁਣ ਲੇਬਰ ਵਿਭਾਗ ਦੀਆਂ ਸਾਰੀਆਂ ਸੇਵਾਵਾਂ ਡਿਜੀਟਲ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਰਕਾਰ ਵਲੋਂ ਕਿਰਤ ਨਾਲ ਸਬੰਧਿਤ ਸਾਰੀਆਂ ਸੇਵਾਵਾਂ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਹਰ ਇਕ ਕਿਰਤ ਕਰਨ ਵਾਲੇ ਵਿਅਕਤੀ ਨੂੰ ਇਸਦਾ ਸਹੀ ਲਾਭ ਦੇਣ ਲਈ ਸਾਰੀਆਂ ਸੇਵਾਵਾਂ ਡਿਜੀਟਲ ਕਰ ਦਿੱਤੀਆਂ ਗਈਆਂ ਹਨ। ਹੁਣ ਸਾਰੀਆਂ ਸੇਵਾਵਾਂ ਦਾ ਲਾਭ ਲੈਣ ਲਈ https://pblabour.gov.in ਵੈਬਸਾਈਟ ‘ਤੇ ਅਪਲਾਈ ਕੀਤਾ ਜਾ ਸਕਦਾ ਹੈ। ਇਸ ਵੈਬਸਾਈਟ ‘ਤੇ ਸਾਰੀਆਂ ਸੇਵਾਵਾਂ ਬਾਰੇ ਹਰ ਤਰਾਂ ਦੀ ਜਾਣਕਾਰੀ ਵੀ ਮੁਹਈਆ ਕਰਵਾਈ ਗਈ ਹੈ।

Basmati Rice Advertisment