Wednesday, December 10Malwa News
Shadow

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ‘ਚ ਮਨਾਇਆ ਮਨੁੱਖੀ ਅਧਿਕਾਰ ਦਿਵਸ

ਹੁਸ਼ਿਆਰਪੁਰ, 10 ਦਸੰਬਰ :-        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਤੇ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ, ਹੁਸ਼ਿਆਰਪੁਰ ਵੱਲੋਂ ਅੱਜ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਮਨੁੱਖੀ ਅਧਿਕਾਰ ਦਿਵਸ ਬਹੁਤ ਹੀ ਸੁਚੇਤ ਢੰਗ ਨਾਲ ਮਨਾਇਆ ਗਿਆ। ਇਸ ਸਾਲ ਦਾ ਵਿਸ਼ਾ ‘ਮਨੁੱਖੀ ਅਧਿਕਾਰ, ਸਾਡੀਆਂ ਰੋਜ਼ਾਨਾ ਦੀਆਂ ਜ਼ਰੂਰੀ ਚੀਜ਼ਾਂ’ ਹੈ, ਜਿਸ ਦੇ ਤਹਿਤ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਮਨੁੱਖੀ ਅਧਿਕਾਰਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।
ਪ੍ਰੋਗਰਾਮ ਦਾ ਆਯੋਜਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਦੀ ਅਗਵਾਈ ਹੇਠ ਕੀਤਾ ਗਿਆ।
    ਇਸ ਮੌਕੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ਤੇ ਮੁੜ ਵਸੇਬਾ ਕੇਂਦਰ ਵਿਚ ਐਡਵੋਕੇਟ ਰੂਪਿਕਾ ਠਾਕੁਰ ਅਸਿਸਟੈਂਟ ਕਾਊਂਂਸਲ ਨੇ ਮਨੁੱਖੀ ਅਧਿਕਾਰਾਂ, ਨਸ਼ਾ ਮੁਕਤ ਜੀਵਨ ਅਤੇ ਕਾਨੂੰਨੀ ਸਹਾਇਤਾ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਪ੍ਰੋਗਰਾਮ ਵਿਚ ਡਾ. ਜਸਲੀਨ ਕੌਰ, ਮੈਡੀਕਲ ਅਫ਼ਸਰ ਦੀ ਮੌਜੂਦਗੀ ਵਿਸ਼ੇਸ਼ ਤੌਰ ‘ਤੇ ਜ਼ਿਕਰਯੋਗ ਰਹੀ।
    ਬੁਲਾਰਿਆਂ ਨੇ ਕਿਹਾ ਕਿ ਨਸ਼ੇ ਦੇ ਚੁੰਗਲ ਤੋਂ ਬਾਹਰ ਆ ਰਹੇ ਲੋਕਾਂ ਲਈ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਸਮਾਜ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨਸ਼ਾ ਛੁਡਾਉਣ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਵਧਾਉਣਾ ਹੈ, ਤਾਂ ਜੋ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਂਦਾ ਜਾ ਸਕੇ। ਇਸ ਦੌਰਾਨ ਕਾਊਂਸਲਰ ਪ੍ਰਸ਼ਾਂਤ, ਪਰਮਿੰਦਰ ਕੌਰ, ਸਟਾਫ ਨਰਸ ਅਮਨਦੀਪ ਕੌਰ ਅਤੇ ਸੈਂਟਰ ਵਿੱਚ ਦਾਖ਼ਲ ਮਰੀਜ਼ ਮੌਜੂਦ ਸਨ।