Monday, December 8Malwa News
Shadow

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਤਹਿਤ ਪ੍ਰੋਗਰਾਮ ਕੀਤਾ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸੀ.ਜੀ.ਐੱਮ/ਸਕੱਤਰ

ਸ੍ਰੀ ਮੁਕਤਸਰ ਸਾਹਿਬ, 08 ਦਸੰਬਰ:- ਭਾਰਤ ਦੇ ਮਾਣਯੋਗ ਚੀਫ ਜਸਟਿਸ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਲਾਗੂ ਕਰਦਿਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਰਹਿਨੁਮਾਈ ਹੇਠ ਅੱਜ ਮਿਤੀ 08.12.2025 ਨੂੰ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

       ਇਸ ਦੌਰਾਨ ਮਾਣਯੋਗ ਜੱਜ ਸਾਹਿਬ ਵੱਲੋਂ ਉੱਥੇ ਹਾਜ਼ਰ ਨੌਜਵਾਨਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨਸ਼ੇ ਨੂੰ ਛੱਡ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਨ ਦੀ ਅਪੀਲ ਕੀਤੀ ਕਿ ਯੂਵਾ ਪੀੜ੍ਹੀ ਨੂੰ ਨਸ਼ਿਆਂ ਖਿਲਾਫ਼ ਇਕ ਸਖ਼ਤ ਨਾਂਹ ਉਚਾਰਨ ਦੀ ਲੋੜ ਹੈ ਉਹਨਾਂ ਨੇ ਗਿੱਲੀ ਮਿੱਟੀ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਜਿਵੇਂ ਭੱਠੀ ਵਿੱਚੋਂ ਉਸ ਆਕਾਰ ਦਾ ਘੜ੍ਹਾ ਹੀ ਬਾਹਰ ਆਉਂਦਾ ਹੈ ਜਿਸ ਆਕਾਰ ਗਿੱਲੀ ਮਿੱਟੀ ਭੱਠੀ ਅੰਦਰ ਪਾਈ ਜਾਂਦੀ ਹੈ, ਇਸੇ ਤਰ੍ਹਾਂ ਹੀ ਜੋ ਆਕਾਰ ਅਸੀਂ ਪੰਜਾਬ ਦੇ ਯੂਵਾ ਨੂੰ ਨਸ਼ਿਆਂ ਵਿਰੁੱਧ ਅੱਜ ਦੇਵੇਗਾ ਉਸਦਾ ਫਲ ਸਾਨੂੰ ਆਉਣ ਵਾਲੇ ਸਮੇਂ ਵਿੱਚ ਮਿਲੇਗਾ ਇਸ ਆਕਾਰ ਦੇਣ ਦੀ ਪ੍ਰਕ੍ਰਿਆਂ ਨੇ ਉਹਨਾਂ ਵੱਲੋਂ ਨੌਜਵਾਨਾਂ ਨੂੰ ਨਸ਼ੇ ਖਿਲਾਫ਼ ਨਾਂਹ ਕਰਨ ਦੇ ਬਰਾਬਰ ਤੁਲਨਾ ਕੀਤੀ ਗਈ ਉਨ੍ਹਾਂ ਇਹ ਵੀ ਕਿਹਾ ਕਿ ਜੇ ਯੂਵਾ ਪੀੜ੍ਹੀ ਨਸ਼ੇ ਨੂੰ ਮਨਾ ਕਰ ਦੇਵੇ ਤਾਂ ਨਸ਼ਾ ਬੁਣਾਉਣ ਅਤੇ ਸਪਲਾਈ ਕਰਨ ਵਾਲਿਆਂ ਦਾ ਧੰਦਾ ਹੋਲੀ-ਹੋਲੀ ਬੰਦ ਹੋ ਜਾਵੇਗਾ। ਇਸ ਮੌਕੇ ਉਹਨਾਂ ਵੱਲੋਂ ਨਸ਼ੇ ਖਿਲਾਫ਼ ਸਹੂੰ ਵਾਲੇ ਬੈਨਰ ਵੀ ਲਾਏ ਗਏ ਜਿਸ ’ਤੇ ਹਾਜਰ ਸਭ ਨੌਜਵਾਨਾਂ ਵੱਲੋਂ ਹਸਤਾਖ਼ਰ ਵੀ ਕੀਤੇ ਗਏ। ਇਸ ਮੌਕੇ ’ਤੇ ਇਸ ਪ੍ਰੋਗਰਾਮ ਵਿਚ ਕਾਲਜ ਦੇ ਪ੍ਰਿੰਸੀਪਲ ਸਾਹਿਬ ਅਤੇ ਸਮੁੱਚਾ ਸਟਾਫ ਹਾਜ਼ਰ ਸੀ। ਇਸ ਮੌਕੇ ਪੈਮਫਲੇਟ ਵੀ ਵੰਡੇ ਗਏ।

ਇਸ ਮੁਹਿੰਮ ਤਹਿਤ ਅੱਜ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸ਼ੈਸਨਜ ਜੱਜ ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਕੁੜੀਆਂ ਦੀ ਅੰਡਰ-11 ਹਾਕੀ ਟੀਮ ਨੂੰ ਰਾਜ ਪੱਧਰ ’ਤੇ ਪਹਿਲੇ ਸਥਾਨ ’ਤੇ ਆਉਣ ਲਈ ਸਰਟੀਫਿਕੇਟ ਵੰਡੇ ਗਏ ਉਹਨਾਂ ਵੱਲੋਂ ਇਸ ਖੁਸ਼ੀ ਦੇ ਮੌਕੇ ’ਤੇ ਕੇਕ ਵੀ ਕਟਵਾਇਆ ਗਿਆ। ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸ਼ੈਸਨਜ ਜੱਜ ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਬੱਚਿਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਖੇਡਾ ਯੂਵਾ ਪੀੜ੍ਹੀ ਨੂੰ ਨਸ਼ੇ ਤੋਂ ਦੂਰ ਰੱਖਣ ਦਾ ਇੱਕ ਵਡਮੁੱਲਾ ਤਰੀਕਾ ਹੈ। ਇਸ ਮੌਕੇ ’ਤੇ ਸਾਰੀ ਟੀਮ, ਅਧਿਆਪਕ ਅਤੇ ਕੋਚ ਵੱਲੋਂ ਵੀ ਨਸ਼ਿਆ ਦੇ ਖਿਲਾਫ਼ ਸਹੂੰ ਚੁੱਕੀ ਗਈ । ਇਸ ਮੌਕੇ ਅਧਿਆਪਕ, ਕੋਚ ਅਤੇ ਸ੍ਰੀ ਰਾਜੀਵ ਦਾਬੜਾ ਵੀ ਹਾਜ਼ਰ ਸਨ।