Monday, December 8Malwa News
Shadow

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਨਸ਼ਾ ਮੁਕਤੀ ਮੁਹਿੰਮ ਅਧੀਨ ਕੀਡਸ ਪੈਰਾਡਾਈਸ ਸਕੂਲ ਰੰਗੀਲਪੁਰ ਵਿੱਚ ਨੁੱਕੜ ਨਾਟਕ ਆਯੋਜਿਤ

ਰੂਪਨਗਰ, 08 ਦਸੰਬਰ: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਦੀਆਂ ਹਦਾਇਤਾਂ ਅਤੇ ਜਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਅਗਵਾਈ ਹੇਠ ਅੱਜ ਨਸ਼ਾ ਮੁਕਤੀ ਮੁਹਿੰਮ ਤਹਿਤ ਕੀਡਸ ਪੈਰਾਡਾਈਸ ਸਕੂਲ, ਰੰਗੀਲਪੁਰ ਵਿਖੇ ਨੁੱਕੜ ਨਾਟਕ ਕਰਵਾਇਆ ਗਿਆ।

ਇਸ ਨੁੱਕੜ ਨਾਟਕ ਦਾ ਮੁੱਖ ਉਦੇਸ਼ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਸੂਚਿਤ ਕਰਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ। ਨਾਟਕ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਾਂ ਦੀ ਟੀਮ ਦੁਆਰਾ ਪੇਸ਼ ਕੀਤਾ ਗਿਆ, ਜਿਸਨੂੰ ਬੱਚਿਆਂ ਅਤੇ ਸਟਾਫ ਵੱਲੋਂ ਖੂਬ ਸਰਾਹਿਆ ਗਿਆ।

ਸੀ.ਜੇ.ਐਮ–ਕਮ–ਸਕੱਤਰ, ਮੈਡਮ ਅਮਨਦੀਪ ਕੌਰ ਨੇ ਇਸ ਮੌਕੇ ਦੱਸਿਆ ਕਿ ਰੂਪਨਗਰ ਹੀ ਨਹੀਂ, ਸਗੋਂ ਪੂਰੇ ਪੰਜਾਬ ਵਿੱਚ ਨਸ਼ਾ ਮੁਕਤੀ ਮੁਹਿੰਮ ਜੋਰ–ਸ਼ੋਰ ਨਾਲ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪਿੰਡਾਂ ਤੇ ਸਕੂਲਾਂ ਵਿੱਚ ਨੁੱਕੜ ਨਾਟਕ, ਜਾਗਰੂਕਤਾ ਸਮਾਗਮ ਅਤੇ ਸੈਮੀਨਾਰ ਆਯੋਜਿਤ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਰਾਹੀਂ ਸਚੇਤਨਾ ਫੈਲਾਉਣ ਦਾ ਯਤਨ ਜਾਰੀ ਰਹੇਗਾ।