
ਗੁਰਦਾਸਪੁਰ, 19 ਜੂਨ ( ) ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਨਿਊ ਜ਼ਿਮਨੇਜ਼ੀਅਮ ਹਾਲ, ਕੰਪਲੈਕਸ ਜ਼ਿਲ੍ਹਾ ਖੇਡ ਦਫਤਰ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਕੁਲਦੀਪ ਚੰਦ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਣ ਲਈ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਤਿਆਰੀਆਂ ਮੁਕੰਮਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ, ਸਥਾਨਕ ਜਿਮਨੇਜੀਅਮ ਹਾਲ ਵਿਖੇ 21 ਜੂਨ ਨੂੰ ਸਵੇਰੇ 6 ਤੋਂ 8 ਵਜੇ ਤੱਕ ਮਨਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਦਿਨ ਨੂੰ ਮਨਾਉਣ ਵਾਸਤੇ ਪਾਬੰਦ ਕਰ ਦਿੱਤਾ ਗਿਆ ਹੈ।
ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਇਸ ਦਿਨ ਨੂੰ ਮਨਾਉਣ ਅਤੇ ਪ੍ਰੋਗਰਾਮ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਯੋਗ ਕਰਨ ਨਾਲ ਜਿੱਥੇ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ, ਉਥੇ ਕਈ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ।
ਮੀਟਿੰਗ ਵਿੱਚ ਹਰਪ੍ਰੀਤ ਸਿੰਘ ਡੀਡੀਪੀਓ, ਵਿਜੈ ਕੁਮਾਰ ਜ਼ਿਲ੍ਹਾ ਮੰਡੀ ਅਫਸਰ, ਡਾ. ਸੀਮਾ ਗਰੇਵਾਲ ਨੋਡਲ ਅਫਸਰ ਆਯੁਰਵੈਦਿਕ ਵਿਭਾਗ, ਅਸ਼ੋਕ ਕੁਮਾਰ ਈਓ, ਯੂਸਫ ਮਸੀਹ ਬੀਡੀਪੀਓ, ਪ੍ਰਵੀਨ ਕੁਮਾਰ ਐੱਸਡੀਓ ਪਾਵਰਕਾਮ, ਸੰਦੀਪ ਕੌਰ, ਡਾ. ਨਵਨੀਤ ਸਿੰਘ ਅਤੇ ਸੰਦੀਪ ਕੁਮਾਰ ਮੌਜੂਦ ਸਨ।