Wednesday, November 11Malwa News
Shadow

ਸਵੈ-ਗਣਨਾ ਅਤੇ ਪ੍ਰਚਾਰ-ਪ੍ਰਸਾਰ ਲਈ ਤਰਨ ਤਾਰਨ ‘ਚ ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ

ਤਰਨ ਤਾਰਨ, 11 ਨਵੰਬਰ :        ਜਨਗਣਨਾ-2027 ਦੇ ਕੰਮ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਯੋਜਨਾਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਿੰਸੀਪਲ ਸੈਂਸਜ਼ ਅਫ਼ਸਰ ਤਰਨ ਤਾਰਨ ਵੱਲੋਂ ਵੱਖ-ਵੱਖ ਅਧਿਕਾਰੀਆਂ ਦੀਆਂ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਦਾ ਮੁੱਖ ਉਦੇਸ਼ ਜਨਗਣਨਾ ਪ੍ਰਕਿਰਿਆ ਦੌਰਾਨ ਸਵੈ-ਗਣਨਾ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ-ਪ੍ਰਸਾਰ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਹੈ।

ਇਸ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ), ਤਰਨ ਤਾਰਨ ਰਜਿੰਦਰ ਕੌਰ ਨੂੰ ਬਤੌਰ ਜ਼ਿਲ੍ਹਾ ਨੋਡਲ ਅਫ਼ਸਰ (ਸਵੈ-ਗਣਨਾ) ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹਰਦੇਵ ਸਿੰਘ ਆਸੀ ਨੂੰ ਜ਼ਿਲ੍ਹਾ ਨੋਡਲ ਅਫ਼ਸਰ (ਪਬਲਿਸਿਟੀ) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਤਾਂ ਜੋ ਜਨਗਣਨਾ ਅਤੇ ਸਵੈ-ਗਣਨਾ ਸਬੰਧੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਈ ਜਾ ਸਕੇ।

ਇਸੇ ਤਰ੍ਹਾਂ ਸਿੱਖਿਆ ਵਿਭਾਗ ਤਰਨ ਤਾਰਨ ਦੇ ਐਲੀਮੈਂਟਰੀ ਅਤੇ ਸੈਕੰਡਰੀ ਵਿੰਗ ਵਿੱਚ ਵੀ ਸਵੈ-ਗਣਨਾ ਦੇ ਕੰਮ ਨੂੰ ਸੁਚਾਰੂ ਬਣਾਉਣ ਲਈ ਸਹਾਇਕ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਐਲੀਮੈਂਟਰੀ ਵਿੰਗ ਲਈ ਪ੍ਰੇਮ ਸਿੰਘ ਨੂੰ ਸਹਾਇਕ ਨੋਡਲ ਅਫ਼ਸਰ (ਸਵੈ-ਗਣਨਾ) ਅਤੇ ਸੈਕੰਡਰੀ ਵਿੰਗ ਲਈ ਬੀਰਿੰਦਰ ਸਿੰਘ ਲਹਿਰੀ ਨੂੰ ਸਹਾਇਕ ਨੋਡਲ ਅਫ਼ਸਰ (ਸਵੈ-ਗਣਨਾ) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਨ੍ਹਾਂ ਨਿਯੁਕਤੀਆਂ ਰਾਹੀਂ ਜ਼ਿਲ੍ਹਾ ਪੱਧਰ ‘ਤੇ ਜਨਗਣਨਾ ਦੀ ਸਵੈ-ਗਣਨਾ ਪ੍ਰਕਿਰਿਆ ਨਾਲ ਸਬੰਧਤ ਕਾਰਜਾਂ ਵਿੱਚ ਬਿਹਤਰ ਤਾਲਮੇਲ ਸਥਾਪਿਤ ਕਰਨ, ਸਿੱਖਿਆ ਵਿਭਾਗ ਦੇ ਦੋਵਾਂ ਵਿੰਗਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਅਤੇ ਲੋਕਾਂ ਤੱਕ ਜ਼ਰੂਰੀ ਜਾਣਕਾਰੀ ਪਹੁੰਚਾਉਣ ਵਿੱਚ ਮਦਦ ਮਿਲੇਗੀ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ ਰਜਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਤੱਕ ਸਵੈ-ਗਣਨਾ ਕਰਨ ਸਬੰਧੀ ਪੋਸਟਰ/ਫਲਾਇਰ, ਸੋਸ਼ਲ ਮੀਡੀਆ ਅਤੇ ਮੀਟਿੰਗਾਂ ਰਾਹੀਂ ਲਗਾਤਾਰ ਜਾਣਕਾਰੀ ਸ਼ੇਅਰ ਕੀਤੀ ਜਾ ਰਹੀ ਹੈ। ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਨਿਯੁਕਤ ਕੀਤੇ ਗਏ ਨੋਡਲ ਅਤੇ ਸਹਾਇਕ ਨੋਡਲ ਅਫ਼ਸਰ ਆਪੋ-ਆਪਣੀਆਂ ਜ਼ਿੰਮੇਵਾਰੀਆਂ ਅਨੁਸਾਰ ਕੰਮ ਕਰਨਗੇ। ਇਸ ਨਾਲ ਜਨਗਣਨਾ ਸਬੰਧੀ ਗਤੀਵਿਧੀਆਂ ਨੂੰ ਜ਼ਿਲ੍ਹਾ ਪੱਧਰ ‘ਤੇ ਹੋਰ ਵਧੇਰੇ ਸੁਚੱਜੇ ਢੰਗ ਨਾਲ ਲਾਗੂ ਕਰਨ ਵਿੱਚ ਸਹਿਯੋਗ ਮਿਲਣ ਦੀ ਉਮੀਦ ਹੈ।