
ਚੰਡੀਗੜ੍ਹ, 15 ਜਨਵਰੀ : ਪੰਜਾਬ ਦੇ ਲੋਕ ਸੰਪਰਕ ਵਿਭਾਗ ਚੰਡੀਗੜ੍ਹ ਵਲੋਂ ਅੱਜ ਦਸਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਪੰਜਾਬ ਸਿਵਲ ਸਕੱਤਰੇਤ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਸਿਵਲ ਸਕੱਤਰੇਤ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਗ੍ਰੰਥੀ ਭਾਈ ਕਸ਼ਮੀਰ ਸਿੰਘ ਨੇ ਪਾਠ ਕੀਤਾ ਅਤੇ ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ। ਇਸ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਲੋਕ ਸਭਾ ਮੈਂਬਰ ਮੀਤ ਹੇਅਰ, ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਸ੍ਰੀ ਆਦਿਲ ਆਜ਼ਮੀ, ਵਿੱਤ ਕਮਿਸ਼ਨਰ (ਮਾਲ) ਸ੍ਰੀ ਅਨੁਰਾਗ ਵਰਮਾਂ, ਸਕੱਤਰ ਆਮ ਰਾਜ ਪ੍ਰਬੰਧ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਪਨਸਪ ਦੇ ਐਮ.ਡੀ. ਸ੍ਰੀਮਤੀ ਸੋਨਾਲੀ ਗਿਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਮਲ ਕੁਮਾਰ ਸੇਤੀਆ, ਏ.ਡੀ.ਜੀ.ਪੀ. (ਟਰੈਫਿਕ) ਸ੍ਰੀ ਅਮਰਦੀਪ ਸਿੰਘ ਰਾਏ, ਆਈ.ਜੀ. (ਹੈਡਕੁਆਰਟਰ) ਸ੍ਰੀ ਸੁਖਚੈਨ ਸਿੰਘ ਗਿੱਲ, ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਮੁੱਖ ਮੰਤਰੀ ਦੇ ਡਿਪਟੀ ਪ੍ਰਮੁੱਖ ਸਕੱਤਰ ਜਗਨੂਰ ਸਿੰਘ ਗਰੇਵਾਲ ਤੋਂ ਇਲਾਵਾ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ ਨੇ ਵੀ ਭਰਵੀਂ ਹਾਜਰੀ ਲਵਾਈ।
