Sunday, March 23Malwa News
Shadow

ਨਸ਼ਾ ਪੀੜਤਾਂ ਦੇ ਪੁਨਰਵਾਸ ਦਾ ਪ੍ਰਬੰਧ ਵੀ ਸਰਕਾਰ ਕਰੇਗੀ : ਡਾ. ਬਲਬੀਰ ਸਿੰਘ

ਫਰੀਦਕੋਟ 6 ਮਾਰਚ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੀ ਸਫਲਤਾ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਲੈ ਕੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਨਸ਼ਿਆ ਤੋਂ ਪੀੜਤ ਲੋਕਾਂ ਦੇ ਇਲਾਜ ਤੇ ਪੁਨਰਵਾਸ ਦਾ ਪ੍ਰਬੰਧ ਵੀ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਬਣੇ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਵਿਖੇ ਦੌਰੇ ਦੌਰਾਨ ਪ੍ਰਸ਼ਾਸ਼ਨਿਕ ਅਧਿਕਾਰੀਆਂ, ਸਿਹਤ ਵਿਭਾਗ, ਮੈਡੀਕਲ ਕਾਲਜ ਦੇ ਅਧਿਕਾਰੀਆਂ ਨਾਲ ਨਸ਼ਾ ਛੁਡਾਊ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜਾ ਲੈਣ ਉਪਰੰਤ ਕੀਤਾ।
ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਨਸ਼ਾ ਛੁਡਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਤੇ ਇਸ ਤੋਂ ਇਲਾਵਾ ਨਸ਼ਾ ਛੱਡ ਚੁੱਕੇ ਲੋਕਾਂ ਦੇ ਪੁਨਰਵਾਸ ਅਤੇ ਉਨ੍ਹਾਂ ਦੇ ਰੁਜਗਾਰ ਲਈ ਉਨ੍ਹਾਂ ਨੂੰ ਕਿੱਤਾਮੁੱਖੀ ਸਿਖਲਾਈ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਵੱਖ ਵੱਖ ਸਵੈ ਰੁਜਗਾਰ ਸਕੀਮਾਂ ਤਹਿਤ ਕਰਜਾ ਤੇ ਸਬਸਿਡੀ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ਇਸ ਮੁਹਿੰਮ ਦਾ ਹਿੱਸਾ ਬਣਾ ਕੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦਾ ਹਿੱਸਾ ਬਣਕੇ ਇਸ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਨੂੰ ਨਸ਼ਾ ਛੁਡਾਉਣ ਲਈ ਪ੍ਰੇਰਿਤ ਕਰਕੇ ਜਿਲ੍ਹੇ ਵਿੱਚ ਵੱਖ ਵੱਖ ਸਥਾਪਿਤ ਕੀਤੇ ਗਏ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ ਅਤੇ ਉਸ ਨੂੰ ਦੁਬਾਰਾ ਨਵੀਂ ਤੇ ਖੁਸ਼ਹਾਲ ਜਿੰਦਗੀ ਸ਼ੁਰੂ ਕਰਨ ਵਿੱਚ ਮਦਦ ਕੀਤੀ ਜਾਵੇ।
ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਸਾਰਥਿਕ ਸਿੱਟੇ ਆਉਣੇ ਸ਼ੁਰੂ ਹੋ ਗਏ ਹਨ ਤੇ ਇਹ ਮੁਹਿੰਮ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਅਤੇ ਨਸ਼ਿਆਂ ਦੇ ਵਰਤਾਰੇ ਦੇ ਖਾਤਮੇ ਵਿੱਚ ਫੈਸਲਾਪੂਰਨ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਸਮਾਜ ਦੀ ਸਿਰਜਣ ਲਈ ਚਲਾਈ ਗਈ ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਵੀ ਤਹਿ ਕੀਤੀ ਜਾਵੇਗੀ ਅਤੇ ਇਨ੍ਹਾਂ ਕੇਂਦਰਾਂ ਦੇ ਪ੍ਰਬੰਧਕਾਂ ਵੱਲੋਂ ਨਸ਼ਾ ਛੁਡਾਉਣ ਵਾਲਿਆਂ ਸਬੰਧੀ ਸਾਰਾ ਰਿਕਾਰਡ ਰੱਖਣਾ ਹੋਵੇਗਾ ਤੇ ਇਹ ਵੀ ਦੱਸਣਾ ਪਵੇਗਾ ਕਿ ਉਨ੍ਹਾਂ ਵੱਲੋਂ ਹੁਣ ਤੱਕ ਨਸ਼ਿਆਂ ਦਾ ਸ਼ਿਕਾਰ ਕਿੰਨੇ ਲੋਕਾਂ ਦਾ ਨਸ਼ਾ ਛੁਡਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਜ ਪ੍ਰਣਾਲੀ ਤੇ ਤਿੱਖੀ ਨਜ਼ਰ ਰੱਖੇਗਾ ਤੇ ਸਮੇਂ ਸਮੇਂ ਤੇ ਇਨ੍ਹਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਇਸ ਕੰਮ ਵਿੱਚ ਕੋਈ ਉਣਤਾਈ ਸਾਹਮਣੇ ਆਈ ਤਾਂ ਸਬੰਧਤ ਕੇਂਦਰ ਦੇ ਸੰਚਾਲਕਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਹੋਂਦ ਵਿੱਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਜਿੱਥੇ ਲੋਕਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਮੁਹਿੰਮ ਚਲਾਈ ਗਈ ਹੈ, ਉੱਥੇ ਹੀ ਨਸ਼ਾ ਵੇਚਣ ਵਾਲਿਆਂ ਵਿੱਰੁਧ ਵੀ ਸਖਤ ਕਾਰਵਾਈ ਹੋਂਦ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਤਸਕਰ ਨਸ਼ਾ ਵੇਚਦਾ ਪਾਇਆ ਗਿਆ , ਉਸਨੂੰ ਕਾਨੂੰਨੀ ਸਜ਼ਾ ਦੇ ਨਾਲ ਨਾਲ ਉਸ ਦੀ ਜਾਇਦਾਦ ਵੀ ਜਬਤ ਕੀਤੀ ਜਾਵੇਗੀ ਤੇ ਕਾਨੂੰਨ ਅਨੁਸਾਰ ਮਿਸਾਲੀ ਸਜ਼ਾ ਦਿਵਾਈ ਜਾਵੇਗੀ।
ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਜਿਲ੍ਹਾ ਫਰੀਦਕੋਟ ਵਿੱਚ ਵੀ ਲੋਕ ਪੱਖੀ ਇਸ ਲਹਿਰ ਨੂੰ ਜਮੀਨੀ ਪੱਧਰ ਤੇ ਪਾਰਟੀ ਦੇ ਵਰਕਰਾਂ ਤੇ ਜਿਲ੍ਹਾ ਵਾਸੀਆਂ ਦੀ ਮਦਦ ਨਾਲ ਸਫਲ ਬਣਾਇਆ ਜਾਵੇਗਾ ਅਤੇ ਨਸ਼ਾ ਤਸਕਰਾਂ ਦਾ ਸਮਾਜਿਕ ਬਾਈਕਾਟ ਵੀ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਸਿਹਤ ਮੰਤਰੀ ਨੇ ਪੰਜਾਬ ਨਰਸਿੰਗ ਕੌਂਸਲ ਵੱਲੋਂ ਦਸ਼ਮੇਸ਼ ਡੈਂਟਲ ਕਾਲਜ ਵਿਖੇ ਆਯੋਜਨ ਕਰਵਾਈ ਜਾ ਰਹੀ ਕਾਊਂਸਲਿੰਗ, ਵਰਕਸ਼ਾਪ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 50 ਸਾਲ ਤੋ ਉਪਰ ਵਿਅਕਤੀਆਂ ਦੀ ਸਕਰਨਿੰਗ ਕੀਤੀ ਜਾਵੇਗੀ, ਕਿਉਂਕਿ ਲੋਕਾਂ ਨੂੰ ਬਿਮਾਰੀਆਂ ਦਾ ਪਤਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲਗਭਗ ਡੇਢ ਕਰੋੜ ਲੋਕਾਂ ਦੀ ਸਕਰੀਨਿੰਗ ਲਈ ਨਰਸਿੰਗ ਕਾਲਜਾਂ, ਡੈਂਟਲ ਕਾਲਜਾਂ, ਮੁਹੱਲਾ ਕਲੀਨਿਕਾਂ ਦਾ ਸਹਿਯੋਗ ਲਿਆ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਰਾਜ ਵਿੱਚ ਜਿੱਥੇ ਮੁਹੱਲਾ ਕਲੀਨਿਕ ਸਫਲਤਾਪੂਰਵਕ ਕੰਮ ਕਰ ਰਹੇ ਹਨ ਅਤੇ ਹੁਣ ਤੱਕ 3 ਕਰੋੜ ਤੋਂ ਵੱਧ ਲੋਕ ਇੱਥੋਂ ਸਿਹਤ ਸਹੂਲਤਾਂ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਦਾ ਦਾਇਰਾ ਹੋਰ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਪਿੰਡ ਮੁਹੱਲੇ ਵਿੱਚ ਮੋਬਾਇਲ ਮੁਹੱਲਾ ਕਲੀਨਿਕ ਸੇਵਾ ਸ਼ੁਰੂ ਕੀਤੀ ਜਾਵੇਗੀ ਜਿਸ ਤਹਿਤ ਰਾਜ ਦੇ ਸਾਰੇ ਪਿੰਡ ਤੇ ਗਲੀ ਮੁਹੱਲੇ ਕਵਰ ਕੀਤੇ ਜਾਣਗੇ। ਇਸ ਮੋਬਾਇਲ ਵੈਨ ਵਿੱਚ 40 ਟੈਸਟ ਮੌਕੇ ਤੇ ਹੀ ਬਿਲਕੁਲ ਮੁਫਤ ਕੀਤੇ ਜਾਣਗੇ ਅਤੇ ਮਰੀਜਾਂ ਲਈ 100 ਤਰ੍ਹਾਂ ਦੀਆਂ ਦਵਾਈਆਂ ਵੀ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਡਾਕਟਰਾਂ ਅਤੇ ਹੋਰ ਸਪੈਸ਼ਲਿਸ਼ਟਾਂ ਦੀਆਂ ਰਹਿੰਦੀਆਂ ਆਸਾਮੀਆਂ ਤੇ ਭਰਤੀ ਜਲਦ ਕੀਤੀ ਜਾਵੇਗੀ ਅਤੇ ਪੰਜਾਬ ਨੂੰ ਸਿਹਤ ਸਹੂਲਤਾਂ ਪੱਖੋਂ ਨੰਬਰ ਇੱਕ ਸੂਬਾ ਬਣਾਇਆ ਜਾਵੇਗਾ।
ਇਸ ਮੌਕੇ ਵਾਈਸ ਚਾਂਸਲਰ ਡਾ. ਰਾਜੀਵ ਸੂਦ, ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰਗਿੱਆ ਜੈਨ, ਸਿਵਲ ਸਰਜਨ ਡਾ. ਚੰਦਰ ਸ਼ੇਖਰ, ਐਮ.ਐਸ. ਡਾ. ਨੀਤੂ ਕੁੱਕੜ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਸੰਜੇ ਗੁਪਤਾ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਗਗਨਦੀਪ ਸਿੰਘ ਧਾਲੀਵਾਲ, ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਬਾਬਾ ਸਮੇਤ ਹੋਰ ਪ੍ਰਸ਼ਾਸ਼ਨਿਕ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Basmati Rice Advertisment