Monday, April 13Malwa News
Shadow

ਡਾ. ਰਜੀਵ ਅਰੋੜਾ ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਬਣੇ ਨਵੇਂ ਰਜਿਸਟਰਾਰ 

ਫ਼ਿਰੋਜ਼ਪੁਰ, 13 ਅਪ੍ਰੈਲ 
ਡਾ. ਰਾਜੀਵ ਅਰੋੜਾ ਨੇ ਐੱਸ ਬੀ ਐਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਨਵੇਂ ਰਜਿਸਟਰਾਰ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਮਾਣਯੋਗ ਉਪ ਕੁਲਪਤੀ ਪ੍ਰੋ ਡਾ ਸੁਰੇਸ਼ ਕੁਮਾਰ ਸ਼ਰਮਾ ਨੇ ਓਹਨਾ ਨੂੰ ਸ਼ੁੱਭ ਇਸ਼ਾਵਾਂ ਦਿੱਤੀਆਂ ਤੇ ਆਸ ਪ੍ਰਗਟਾਈ ਕਿ ਡਾ ਰਜੀਵ ਅਰੋੜਾ ਯੂਨੀਵਰਸਿਟੀ ਪ੍ਰਸ਼ਾਸਨ , ਫੈਕਲਟੀ ਅਤੇ ਸਟਾਫ਼ ਦੀਆਂ ਉਮੀਦਾਂ ਤੇ ਖਰੇ ਉਤਰਨਗੇ ਅਤੇ ਯੂਨੀਵਰਸਿਟੀ ਦੀ ਤਰੱਕੀ ਲਈ ਰਾਤ ਦਿਨ ਇਮਾਨਦਾਰੀ ਨਾਲ ਮਿਹਨਤ ਕਰਨਗੇ । ਇਸਦੇ ਨਾਲ ਉਹਨਾਂ ਸਾਬਕਾ ਰਜਿਸਟਰਾਰ ਡਾ ਗ਼ਜ਼ਲਪ੍ਰੀਤ ਅਰਨੇਜਾ ਵੱਲੋਂ ਬਤੌਰ ਰਜਿਸਟਰਾਰ ਦਿੱਤੀਆਂ ਸੇਵਾਵਾਂ ਦੀ ਪ੍ਰਸ਼ੰਸਾ  ਕੀਤੀ । ਡਾ ਰਜੀਵ ਅਰੋੜਾ ਦਾ ਪ੍ਰਸ਼ਾਸਨ, ਫੈਕਲਟੀ/ਸਟਾਫ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਚਾਰਜ ਸੰਭਾਲਣ ਉਪਰੰਤ ਡਾ. ਰਾਜੀਵ ਅਰੋੜਾ ਨੇ ਕਿਹਾ ਕਿ ਉਹ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ, ਅਕਾਦਮਿਕ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਨੇ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਤੋਂ ਸਹਿਯੋਗ ਦੀ ਅਪੀਲ ਕੀਤੀ।

ਕੈਂਪਸ ਪੀ ਆਰ ਓ ਯਸ਼ਪਾਲ ਨੇ ਦਸਿਆ ਕਿ ਯੂਨੀਵਰਸਿਟੀ ਪਰਿਵਾਰ ਵੱਲੋਂ ਡਾ. ਅਰੋੜਾ ਨੂੰ  ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਯੂਨੀਵਰਸਿਟੀ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਕਾਰਜਕਾਜ ਲਈ ਉਨ੍ਹਾਂ ਦੀ ਨੇਤ੍ਰਤਵ ਸਮਰੱਥਾ ‘ਤੇ ਭਰੋਸਾ ਪ੍ਰਗਟ ਕੀਤਾ ਗਿਆ ।