
ਚੰਡੀਗੜ੍ਹ, 25 ਫਰਵਰੀ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਦੱਸਿਆ ਕਿ ਪੰਜਾਬ ਵਿਚ ਅਵਾਰਾਂ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਯਤਨ ਕੀਤੇ ਜਾ ਰਹੇ ਹਨ। ਐਮ ਐਲ ਏ ਨਰਿੰਦਰ ਕੌਰ ਭਰਾਜ ਵਲੋਂ ਵਿਧਾਨ ਸਭਾ ਵਿਚ ਉਠਾਏ ਮੁੱਦੇ ‘ਤੇ ਜਵਾਬ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅਵਾਰਾ ਕੁੱਤਿਆਂ ਦੀ ਆਬਾਦੀ ਵਧਣ ਕਾਰਨ ਆਮ ਜਨਤਾ ਨੂੰ ਕੁੱਤਿਆਂ ਵਲੋਂ ਕੱਟਣ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਲਈ ਸਰਕਾਰ ਵਲੋਂ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਾਰੇ ਆਵਾਰਾ ਕੁੱਤਿਆਂ ਦੀ ਨਸਬੰਦੀ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ 14 ਸ਼ਹਿਰੀ ਸੰਸਥਾਵਾਂ ਵਲੋਂ ਐਨੀਮਲ ਬਰਥ ਕੰਟਰੋਲ ਸੈਂਟਰ ਸਥਾਪਿਤ ਕੀਤੇ ਜਾ ਚੁੱਕੇ ਹਨ। 8 ਸ਼ਹਿਰਾਂ ਵਿਚ ਡਾਗ ਪਾਉੂਂਡਜ਼ ਵੀ ਤਿਆਰ ਕੀਤੇ ਜਾ ਚੁੱਕੇ ਹਨ। ਹੁਣ ਤੱਕ ਪੰਜਾਬ ਵਿਚ ਦੋ ਲੱਖ 18 ਹਜਾਰ 63 ਕੁੱਤਿਆਂ ਦੀ ਨਸਬੰਦੀ ਕੀਤੀ ਜਾ ਚੁੱਕੀ ਹੈ।