
ਹੁਸ਼ਿਆਰਪੁਰ/ਸ਼ਾਮਚੁਰਾਸੀ, 20 ਮਈ: ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਵਿਕਾਸ ਕਾਰਜਾਂ ਦੀ ਚੱਲ ਰਹੀ ਲੜੀ ਤਹਿਤ ਪਿੰਡ ਬਾਹਦ ਵਿੱਚ ਨਵੀਂ ਬਣੀ ਗਲੀ ਦੀ ਸ਼ੁਰੂਆਤ ਕਰਵਾਉਂਦਿਆਂ ਪੰਜਾਬ ਸਰਕਾਰ ਵੱਲੋਂ ਪਿੰਡ ਵਿੱਚ ਪਾਣੀ ਦੀ ਸੁਚੱਜੀ ਨਿਕਾਸੀ ਪ੍ਰਬੰਧਾਂ ਲਈ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਗਲੀ ਦਾ ਕਾਰਜ ਮੁਕੰਮਲ ਹੋਣ ਦੇ ਨਾਲ ਹੀ ਸੀਵਰੇਜ ਦੇ ਕਾਰਜ ਦੀ ਸ਼ੁਰਆਤ ਕਰਵਾਈ ਗਈ ਅਤੇ ਆਉਂਦੇ ਦਿਨਾਂ ਵਿੱਚ ਹੋਰ ਲੋੜੀਂਦੇ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਲੋਕਾਂ ਨੂੰ ਰੋਜਾਨਾਂ ਦੇ ਕੰਮਾਂ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਕੰਮ ਕਰਵਾਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਤੇਜ਼ ਕੀਤਾ ਹੈ
ਜਿਸਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡ ਬਾਹਦ ਵਿੱਚ ਬਣਨ ਵਾਲਾ ਇਹ ਸੀਵਰੇਜ ਪ੍ਰੋਜੈਕਟ ਪਿੰਡ ਦੇ ਨਿਕਾਸੀ ਪ੍ਰਬੰਧਾਂ ਨੂੰ ਮਜ਼ਬੂਤ ਕਰੇਗਾ ਅਤੇ ਲੋਕਾਂ ਨੂੰ ਗੰਦਗੀ ਅਤੇ ਪਾਣੀ ਖੜ੍ਹਾ ਹੋਣ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਕਿਹਾ ਕਿ
ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਮਾਨ ਸਰਕਾਰ ਵੱਲੋਂ ਇਤਿਹਾਸਕ ਫ਼ੈਸਲੇ ਲਏ ਗਏ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿਚ ਵੀ ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਕਰਵਾਏ ਜਾਣਗੇ ਅਤੇ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਇਸ ਮੌਕੇ ਸਰਪੰਚ ਅਰਮਿਂਦਰ ਸਿੰਘ, ਮਨਦੀਪ ਸਿੰਘ, ਮਨਜਿੰਦਰ ਸਿੰਘ, ਰਜਿੰਦਰ ਸਿੰਘ, ਰਘਬੀਰ ਸਿੰਘ, ਗੁਰਮੀਤ ਸਿੰਘ ਆਦਿ ਵੀ ਮੌਜੂਦ ਸਨ ।
ਕੈਪਸ਼ਨ: ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਪਿੰਡ ਬਾਹਦ ਵਿਖੇ ਸੀਵਰੇਜ ਪ੍ਰਾਜੈਕਟ ਦੇ ਕੰਮ ਦਾ ਨੀਂਹ ਪੱਥਰ ਰੱਖਦੇ ਹੋਏ।
ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਪਿੰਡ ਬਾਹਦ ਵਿਖੇ ਗਲੀ ਦਾ ਉਦਘਾਟਨ ਕਰਦੇ ਹੋਏ।