Thursday, November 6Malwa News
Shadow

ਡਾਕਟਰ ਸੁਰਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੰਭਾਲਿਆ ਅਹੁਦਾ

ਕੀਰਤਪੁਰ ਸਾਹਿਬ 05 ਨਵੰਬਰ ()- ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਸੁਰਜੀਤ ਸਿੰਘ ਨੇ ਅੱਜ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘ, ਸੀਨੀਅਰ ਅਸਿਸਟੈਂਟ ਕਮਲਜੀਤ ਸਿੰਘ ਅਤੇ ਐੱਸ. ਆਈ ਸਿਕੰਦਰ ਸਿੰਘ ਵੱਲੋਂ ਉਹਨਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ ‘ਤੇ ਦਿੱਤੇ ਜਾਂਦੇ ਟੀਚਿਆਂ ਨੂੰ ਬਾਖੂਬੀ ਪੂਰਾ ਕਰਨ ‘ਚ ਸਹਿਯੋਗ ਦੀ ਆਸ ਪ੍ਰਗਟਾਈ।

      ਸੀਨੀਅਰ ਮੈਡੀਕਲ ਅਧਿਕਾਰੀ ਡਾ.ਸੁਰਜੀਤ ਸਿੰਘ ਨੇ ਕਿਹਾ ਕਿ 22 ਨਵੰਬਰ ਤੋਂ 26 ਨਵੰਬਰ ਤੱਕ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ‘ਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ।  ਸਮਾਗਮ ਦੌਰਾਨ ਵਿਸ਼ੇਸ਼ ਮੈਡੀਕਲ ਕੈਂਪ, ਤੁਰੰਤ ਕਾਰਵਾਈ ਟੀਮਾਂ, ਐਬੂਲੈਂਸ ਸੇਵਾਵਾਂ ਅਤੇ ਮੋਬਾਈਲ ਮੈਡੀਕਲ ਯੂਨਿਟਾਂ ਦੀ ਤਾਇਨਾਤੀ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਿਹਤ ਸਬੰਧੀ ਐਮਰਜੈਂਸੀ ਦੀ ਸੂਰਤ ਵਿਚ ਤੁਰੰਤ ਸਹਾਇਤਾ ਮੁਹੱਇਆ ਕਰਵਾਈ ਜਾ ਸਕੇ। ਉਹਨਾਂ ਪੀ.ਐੱਚ.ਸੀ ਦੇ ਸਮੂਹ ਸਟਾਫ਼ ਨੂੰ ਸ਼ਹੀਦੀ ਸਮਾਗਮ ਦੌਰਾਨ ਸੇਵਾ ਭਾਵ ਨਾਲ ਡਿਊਟੀ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੇ ਮੱਦੇਨਜ਼ਰ ਸ਼ਰਧਾਲੂਆਂ ਨੂੰ 24 ਘੰਟੇ ਮਿਆਰੀ ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਲਈ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੀ ਨਵੀਂ ਇਮਾਰਤ ਜਲਦ ਲੋਕ ਅਰਪਿਤ ਕੀਤੀ ਜਾਵੇਗੀ।

       ਸੀਨੀਅਰ ਮੈਡੀਕਲ ਅਫ਼ਸਰ ਨੇ ਕਿਹਾ ਕਿ ਨਵੇਂ ਉਦਮਾਂ ਅਤੇ ‘ਯੁੱਧ ਨਸ਼ਿਆਂ ਵਿਰੁਧ’, “ਤੰਬਾਕੂ ਮੁਕਤ ਯੁਵਾ” ਵਰਗੀਆਂ ਜਨ ਜਾਗਰੂਕਤਾ ਮੁਹਿੰਮਾਂ ਨੂੰ ਕਾਮਯਾਬ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਪੀ.ਐੱਚ.ਸੀ ਵਿਖੇ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਦੀ ਵਚਨਬੱਧਤਾ ਵੀ ਪ੍ਰਗਟਾਈ।

     ਇਸ ਮੌਕੇ ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਓਬਰਾਏ, ਮੈਡੀਕਲ ਅਫ਼ਸਰ ਡਾ.ਅਨੂ ਸ਼ਰਮਾ, ਡਾ. ਦੀਪਾਲੀ, ਨਰਸਿੰਗ ਸਿਸਟਰ ਭੁਪਿੰਦਰ ਕੌਰ, ਸਟਾਫ਼ ਨਰਸ ਹਰਜੀਤ ਕੌਰ ਅਤੇ ਸੁਨੀਤਾ ਸੈਣੀ, ਫਾਰਮੇਸੀ ਅਫ਼ਸਰ ਬਲਜੀਤ ਕੌਰ, ਸੀ.ਓ ਭਰਤ ਕਪੂਰ, ਮਲਟੀਪਰਪਜ਼ ਹੈਲਥ ਵਰਕਰ ਗੁਰਪ੍ਰੀਤ ਸਿੰਘ, ਐੱਲ.ਟੀ ਸਾਕਸ਼ੀ ਅਤੇ ਸਰਬਜੀਤ, ਵਾਰਡ ਅਟੈਂਡੇਂਟ ਦਵਿੰਦਰ ਸਿੰਘ, ਨਰਿੰਦਰ ਸਿੰਘ ਹਾਜ਼ਰ ਸਨ।