Sunday, October 4Malwa News
Shadow

ਯੂਕਰੇਨ ‘ਚ ਭਾਰਤੀ ਕਾਰੋਬਾਰੀ ਰਾਜੀਵ ਗੁਪਤਾ ਦੀ ਫਾਰਮਾ ਫੈਕਟਰੀ ‘ਤੇ ਡਰੋਨ ਹਮਲਾ

ਸੂਮੀ : ਰੂਸ ਨੇ ਯੂਕਰੇਨ ਦੇ ਸੂਮੀ ਸ਼ਹਿਰ ‘ਚ ਭਾਰਤੀ ਕਾਰੋਬਾਰੀ ਰਾਜੀਵ ਗੁਪਤਾ ਦੀ ਦਵਾਈ ਬਣਾਉਣ ਵਾਲੀ ਫੈਕਟਰੀ ‘ਤੇ ਡਰੋਨ ਨਾਲ ਹਮਲਾ ਕੀਤਾ। ਹਮਲੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖ਼ਮੀ ਹੋਏ ਹਨ। ਫੈਕਟਰੀ ਦੀ ਮੁੱਖ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਇਸ ਦਾ ਜ਼ਿਆਦਾਤਰ ਹਿੱਸਾ ਤਬਾਹ ਹੋ ਗਿਆ। ਸ਼ੁਰੂਆਤੀ ਅਨੁਮਾਨ ਅਨੁਸਾਰ ਕੰਪਨੀ ਨੂੰ ਘੱਟੋ-ਘੱਟ 400 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਹਮਲੇ ਤੋਂ ਬਾਅਦ ਫੈਕਟਰੀ ਵਾਲੇ ਇਲਾਕੇ ਤੋਂ ਧੂੰਏਂ ਦਾ ਵੱਡਾ ਗੁਬਾਰ ਉੱਠਦਾ ਦਿਖਾਈ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਗਿਣਤੀ ਅੱਗੇ ਬਦਲ ਸਕਦੀ ਹੈ। ਇਹ ਫੈਕਟਰੀ ਰੂਸ ਦੀ ਸਰਹੱਦ ਤੋਂ ਲਗਭਗ 23 ਕਿਲੋਮੀਟਰ ਦੂਰ ਹੈ।