
ਤਰਨਤਾਰਨ, 15 ਜਨਵਰੀ : ਪੰਜਾਬ ਪੁਲੀਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਤਸਕਰਾਂ ਦੇ ਗ੍ਰੋਹ ਦੇ ਮੁਖੀ ਨੂੰ ਪੰਜ ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਵਲੋਂ ਚਲਾਏ ਗਏ ਇਕ ਅਪ੍ਰੇਸ਼ਨ ਦੌਰਾਨ ਜਿਲਾ ਤਰਨਤਾਰਨ ਦੇ ਪਿੰਡ ਭਾਈ ਲੱਧੂ ਵਿਖੇ ਰਛਪਾਲ ਸਿੰਘ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜੇ ਵਿਚੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਵਲੋਂ ਕੀਤੀ ਗਈ ਮੁਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਰਛਪਾਲ ਸਿੰਘ ਦੇ ਪਾਕਿਸਤਾਨ ਵਿਚ ਸਬੰਧ ਹਨ ਅਤੇ ਉਹ ਨਸ਼ਾ ਤਸਕਰੀ ਦਾ ਇਕ ਵੱਡਾ ਗ੍ਰੋਹ ਚਲਾ ਰਿਹਾ ਹੈ। ਉਹ ਪਾਕਿਸਤਾਨ ਵਿਚੋਂ ਨਸ਼ਾ ਮੰਗਵਾਉਂਦਾ ਸੀ ਅਤੇ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਨਸ਼ਾ ਸਪਲਾਈ ਕਰਦਾ ਸੀ। ਪੁਲੀਸ ਵਲੋਂ ਉਸ ਨੂੰ ਗ੍ਰਿਫਤਾਰ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਵਲੋਂ ਉਸਦੇ ਸਾਰੇ ਨੈੱਟਵਰਕ ਦਾ ਪਤਾ ਲਗਾ ਕੇ ਉਸਦੇ ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।