Wednesday, February 19Malwa News
Shadow

ਵਿਦਿਆਰਥੀਆਂ ਨੂੰ ਤੰਗ ਕਰਨ ਵਾਲੇ ਪ੍ਰਿੰਸੀਪਲ ਤੇ ਕੈਂਪ ਮੈਨੇਜਰ ਖਿਲਾਫ ਐਕਸ਼ਨ

ਲੁਧਿਆਣਾ, 24 ਜਨਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਵਿਖੇ ਲੇਟ ਆਉਣ ਵਾਲੇ ਵਿਦਿਆਰਥੀਆਂ ਨੂੰ ਸਜ਼ਾ ਦੇਣ ਦੇ ਮਕਸਦ ਨਾਲ ਗੈਰਵਾਜ਼ਬ ਸਰੀਰਕ ਸਜ਼ਾ ਦੇਣ ਵਿਰੁੱਧ ਸਖਤ ਐਕਸ਼ਨ ਲਿਆ ਹੈ ਅਤੇ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਸਕੂਲ ਦੇ ਕੈਂਪਸ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜਤੋ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਵਲੋਂ ਵਿਦਿਆਰਥੀਆਂ ਨਾਲ ਕਿਸੇ ਵੀ ਕਿਸਮ ਦਾ ਮਾੜਾ ਰਵਈਆ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਦੋਂ ਹੀ ਉਨ੍ਹਾਂ ਦੇ ਧਿਆਨ ਵਿਚ ਇਹ ਘਟਨਾ ਆਈ ਤਾਂ ਉਨ੍ਹਾਂ ਨੇ ਤੁਰੰਤ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਆਦੇਸ਼ ਜਾਰੀ ਕਰ ਦਿੱਤੇ ਸਨ। ਉਨ੍ਹਾਂ ਨੇ ਕਿਹਾ ਕਿ ਇਸ ਸਕੂਲ ਦੇ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਕੈਂਪ ਮੈਨੇਜਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਕੂਲ ਵਿਚ ਲੇਟ ਆਉਣ ਵਾਲੇ ਵਿਦਿਆਰਥੀਆਂ ਪਾਸੋਂ ਰੇਤਾ ਅਤੇ ਬੱਜਰੀ ਚੁੱਕਵਾਈ ਜਾ ਰਹੀ ਸੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਵਿਚ ਵਿਦਿਆਰਥੀਆਂ ਲਈ ਵਧੀਆ ਵਾਤਾਵਰਣ ਸਥਾਪਿਤ ਕਰਨਾ ਹੀ ਸਰਕਾਰ ਦੀ ਪਹਿਲ ਹੈ। ਇਸ ਲਈ ਕਿਸੇ ਵੀ ਸਕੂਲ ਵਿਚ ਵਿਦਿਆਰਥੀਆਂ ‘ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਸਾਰੇ ਸਕੂਲਾਂ ਦੇ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਨਵੇਂ ਯੁੱਗ ਦੀਆਂ ਨਵੀਆਂ ਤਕਨੀਕਾਂ ਨਾਲ ਪੜ੍ਹਾਈ ਕਰਵਾਈ ਜਾਵੇ ਅਤੇ ਪੁਰਾਣੇ ਤਸ਼ੱਦਦ ਵਾਲੇ ਤਰੀਕੇ ਨਾ ਵਰਤੇ ਜਾਣ।

Basmati Rice Advertisment