ਚੰਡੀਗੜ੍ਹ, 18 ਦਸੰਬਰ: ਪੰਜਾਬ ਸਰਕਾਰ ਨੇ ਹਰ ਛੋਟੇ ਮੋਟੇ ਮਸਲੇ ਨੂੰ ਲੈ ਕੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਪੰਜਾਬ ਦੇ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਹੜਤਾਲ ਕਰਨ ਵਾਲੇ ਅਧਿਆਪਕਾ ਲਈ ਕੰਮ ਨਹੀਂ ਤਾਂ ਤਨਖਾਹ ਨਹੀਂ ਦੀ ਨੀਤੀ ਅਪਣਾਈ ਜਾਵੇਗੀ।
ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਬਹੁਤ ਸਾਰੇ ਅਧਿਆਪਕ ਬਿਨਾਂ ਛੁੱਟੀ ਲਏ ਅਤੇ ਬਿਨਾਂ ਅਗਾਂਊ ਸੂਚਨਾ ਦਿੱਤੇ ਹੀ ਹੜਤਾਲ ਤੇ ਚਲੇ ਜਾਂਦੇ ਹਨ। ਇਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਜ਼ਿਆਦਾ ਨੁਕਸਾਨ ਹੁੰਦਾ ਹੈ। ਇਸ ਲਈ ਬਿਨਾਂ ਛੁੱਟੀ ਲਏ ਹੜਤਾਲ ਕਰਨ ਵਾਲੇ ਅਧਿਆਪਕਾ ਲਈ ਕੰਮ ਨਹੀਂ ਤਾਂ ਤਨਖਾਹ ਨਹੀਂ ਦੀ ਨੀਤੀ ਅਪਣਾਈ ਜਾਵੇਗੀ।