Sunday, March 23Malwa News
Shadow

ਰਾਜ ਚੋਣ ਕਮਿਸ਼ਨ ਨੇ ਦੋ ਗ੍ਰਾਮ ਪੰਚਾਇਤਾਂ ਲਈ ਚੋਣ ਪ੍ਰੋਗਰਾਮ ਰੱਦ ਕਰਨ ਦਾ ਐਲਾਨ ਕੀਤਾ

ਚੰਡੀਗੜ੍ਹ, 11 ਅਕਤੂਬਰ : ਪੰਜਾਬ ਰਾਜ ਚੋਣ ਕਮਿਸ਼ਨ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਹੋਈਆਂ ਬੇਨਿਯਮੀਆਂ ਕਾਰਨ ਦੋ ਗ੍ਰਾਮ ਪੰਚਾਇਤਾਂ ਦੇ ਚੋਣ ਪ੍ਰੋਗਰਾਮ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੱਕ ਹਰਾਜ, ਤਹਿਸੀਲ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਅਤੇ ਗ੍ਰਾਮ ਪੰਚਾਇਤ ਠੀਕਰੀਵਾਲ, ਬਲਾਕ ਢਿਲਵਾਂ, ਜ਼ਿਲ੍ਹਾ ਕਪੂਰਥਲਾ ਲਈ ਚੋਣ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ।  ਇਨ੍ਹਾਂ ਗ੍ਰਾਮ ਪੰਚਾਇਤਾਂ ਦੀਆਂ ਨਵੀਆਂ ਚੋਣਾਂ ਦਾ ਐਲਾਨ ਮੌਜੂਦਾ ਗ੍ਰਾਮ ਪੰਚਾਇਤ ਚੋਣਾਂ ਦੀ ਸਮਾਪਤੀ ਤੋਂ ਬਾਅਦ ਕਮਿਸ਼ਨ ਵੱਲੋਂ ਕੀਤਾ ਜਾਵੇਗਾ ।

Basmati Rice Advertisment