
ਬਠਿੰਡਾ, 1 ਫਰਵਰੀ : ਪੰਜਾਬ ਵਿਚ ਸ਼ੁਰੂ ਕੀਤੀ ਗਈ ਭਰਿਸ਼ਟਾਚਾਰ ਵਿਰੋਧੀ ਮੁਹਿੰਮ ਅਧੀਨ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਭੁੱਚੋ ਵਿਖੇ ਤਾਇਨਾਤ ਜੇ.ਈ. ਸੰਦੀਪ ਕੁਮਾਰ ਨੂੰ ਸੱਤ ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇ.ਈ. ਸੰਦੀਪ ਕੁਮਾਰ ਨੇ ਪਿੰਡ ਭੁੱਚੋ ਕਲਾਂ ਦੇ ਵਾਸੀ ਗੁਰਦਾਸ ਸਿੰਘ ਕੋਲੋਂ ਘਰੇਲੂ ਸਪਲਾਈ ਲਈ ਨਵਾਂ ਟਰਾਂਸਫਾਰਮਰ ਲਗਾਉਣ ਲਈ ਸੱਤ ਹਜਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਗੁਰਦਾਸ ਸਿੰਘ ਨੇ ਇਸਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਕੋਲ ਕੀਤੀ। ਵਿਜੀਲੈਂਸ ਦੀ ਟੀਮ ਨੇ ਇਕ ਜਾਲ ਵਿਛਾ ਕੇ ਜੇ.ਈ. ਸੰਦੀਪ ਕੁਮਾਰ ਨੂੰ ਸੱਤ ਹਜਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ। ਉਸ ਖਿਲਾਫ ਵਿਜੀਲੈਂਸ ਥਾਣਾ ਬਠਿੰਡਾ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ।