
ਚੰਡੀਗੜ੍ਹ, 28 ਜਨਵਰੀ : ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਆ ਅਧੀਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਰਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਡ ਵਿਚ ਹੁਣ ਤੱਕ 6586 ਨੌਕਰੀਆਂ ਦਿੱਤੀਆਂ ਜ਼ਾ ਚੁੱਕੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਅਗਲੇ ਸਾਲ ਵਿਚ 4864 ਹੋਰ ਭਰਤੀਆਂ ਕੀਤੀਆਂ ਜਾ ਰਹੀਆਂ ਹਨ।
ਅੱਜ ਇਥੇ 35 ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਪਣ ਮੌਕੇ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਲੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬਿਜਲੀ ਵਿਭਾਗ ਦੇ ਮਨੁੱਖੀ ਸ੍ਰੋਤਾਂ ਨੁੰ ਮਜਬੂਤ ਕਰਕੇ ਆਮ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।
ਅੱਜ ਜਿਨ੍ਹਾਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਵਿਚ 22 ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਵਿਚ ਅਤੇ 13 ਇਲੈਕਟ੍ਰੀਕਲ ਵਿਚ ਭਰਤੀ ਕੀਤੇ ਗਏ ਹਨ। ਬਿਜਲੀ ਮੰਤਰੀ ਨੇ ਇਨ੍ਹਾਂ ਨਵੇਂ ਨਿਯੁਕਤ ਹੋ
ਏ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਆਮ ਜਨਤਾ ਨੂੰ ਚੰਗੀਆਂ ਸੇਵਾਵਾਂ ਦਿੱਤੀਆਂ ਜਾ ਸਕਣ।