Thursday, November 6Malwa News
Shadow

ਬਿਜਲੀ ਮੰਤਰੀ ਨੇ ਜਾਰੀ ਕੀਤਾ ਨਵਾਂ ਕੈਲੰਡਰ

ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਅਤੇ ਪੰਜਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਦਾ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ। ਸਾਲ 2025 ਦੇ ਇਸ ਕੈਲੰਡਰ ਵਿਚ ਪੰਜਾਬ ਦੇ ਥਰਮਲ ਪਲਾਂਟਾਂ ਦੇ ਨਾਲ ਨਾਲ ਨਵੇਂ ਨਿਯੁਕਤ ਹੋਏ ਕਰਮਚਾਰੀਆਂ ਲਈ ਕਰਵਾਏ ਗਏ ਸਮਾਗਮ ਦੀ ਤਸਵੀਰ ਵੀ ਛਾਪੀ ਗਈ ਹੈ। ਇਸ ਤੋਂ ਇਲਾਵਾ ਕੈਲੰਡਰ ਵਿਚ ਪਾਵਰ ਟਰਾਂਸਮਿਸ਼ਨ ਲਈ ਬੁਨਿਆਦੀ ਢਾਂਚਾ ਮਜਬੂਤ ਕਰਨ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਬਾਰੇ ਵੀ ਜਾਣਕਾਰੀ ਮੁਹਈਆ ਕਰਵਾਈ ਗਈ ਹੈ। ਇਸ ਮੌਕੇ ਬਿਜਲੀ ਮੰਤਰੀ ਨੇ ਬਿਜਲੀ ਵਿਭਾਗ ਦੀਆਂ ਦੋਵਾਂ ਸੰਸਥਾਵਾਂ ਦੀਆਂ ਪ੍ਰਾਪਤੀਆਂ ਦੀ ਪ੍ਰਸੰਸਾ ਕੀਤੀ।