
ਗੁਰਦਾਸਪੁਰ, 15 ਜੁਲਾਈ – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਦਾਸਪੁਰ ਗੁਰਸਿਮਰਨ ਸਿੰਘ ਢਿੱਲੋਂ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 17 ਜੁਲਾਈ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀ.ਸੀ ਦਫਤਰ ਕੰਪਲੈਕਸ ਗੁਰਦਾਸਪੁਰ ਦੇ ਕਮਰਾ ਨੰ: 217 ਬਲਾਕ—ਬੀ ਵਿੱਚ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 2:30 ਵਜੇ ਤੱਕ ਲੱਗੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਨਰੇਸ਼ ਕੁਮਾਰ ਜਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆਂ ਕਿ ਇਸ ਕੈਂਪ ਵਿਚ ਮਾਰੂਤੀ ਸੁਜੂਕੀ ਪ੍ਰਾਈਵੇਟ ਲਿਮਿਟੇਡ ਅਤੇ Indusind bank ਦੇ ਕਰਮਚਾਰੀਆਂ ਵੱਲੋਂ ਕੰਪਿਉਟਰ ਆਪਰੇਟਰ, ਸੈਲਸਮੈਨ ਅਤੇ ਰਿਲੇਸ਼ਨਸ਼ਿਪ ਮੈਨੇਜਰ ਦੀ ਆਸਾਮੀਆਂ ਵਾਸਤੇ ਮੌਕੇ ਤੇ ਇੰਟਰਵਿਉ ਕੀਤੀ ਜਾਵੇਗੀ। ਇੰਟਰਵਿਉ ਪਾਸ ਕਰਨ ਵਾਲੇ ਪ੍ਰਾਰਥੀਆਂ ਸਿਲੈਕਸ਼ਨ ਹੋਣ ਉਪਰੰਤ ਵਧੀਆਂ ਤਨਖਾਹ ਦਿੱਤੀ ਜਾਵੇਗੀ । ਆਸਾਮੀਆਂ ਨੂੰ ਅਪਲਾਈ ਕਰਨ ਲਈ ਘੱਟੋ ਘੱਟ ਯੋਗਤਾ ਬਾਰਵੀਂ ਪਾਸ ਹੈ।
ਇਸ ਸਬੰਧੀ ਜਿਲ੍ਹਾ ਰੋਜ਼ਗਾਰ ਅਫਸਰ ਗੁਰਦਾਸਪੁਰ ਵੱਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਵਧ ਚੜ੍ਹ ਕੇ ਰੋਜ਼ਗਾਰ ਕੈਂਪ ਵਿੱਚ ਹਿੱਸਾ ਲੈਣ ਅਤੇ ਆਪਣਾ ਰੋਜ਼ਗਾਰ ਸੁਨਿਸ਼ਚਿਤ ਕਰਨ ਲਈ ਆਪਣੇ ਸਾਰੇ ਅਸਲੀ ਦਸਤਾਵੇਜ਼ (ਸਰਟੀਫਿਕੇਟ, ਆਧਾਰ ਕਾਰਡ, ਰੈਜ਼ਿਊਮ ਆਦਿ) ਨਾਲ ਲੈ ਕੇ ਸਮੇਂ ਸਿਰ ਦਫਤਰ ਪਹੁੰਚਣ।