Tuesday, December 10Malwa News
Shadow

ਹਾਸ਼ੀਏ ‘ਤੇ ਰਹਿ ਰਹੇ ਲੋਕਾਂ ਲਈ ਸੌਖਾ ਨਿਆਂ ਮੁਹਈਆ ਕਰਵਾਉਣ ਦੀ ਲੋੜ ‘ਤੇ ਜੋਰ

ਚੰਡੀਗੜ੍ਹ, 17 ਨਵੰਬਰ : ਜ਼ੁਡੀਸ਼ਲ ਅਕੈਡਮੀ ਚੰਡੀਗੜ੍ਹ ਵਿਖੇ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹਾਸ਼ੀਏ ‘ਤੇ ਰਹਿ ਰਹੇ ਲੋਕਾਂ ਦੇ ਸਸ਼ਕਤੀਕਰਨ ਬਾਰੇ ਕਾਨਫਰੰਸ ਕਰਵਾਈ ਗਈ। ਇਸ ਕਾਨਫਰੰਸ ਵਿਚ ਸੁਪਰੀਮ ਕੋਰਟ ਦੇ ਜੱਜ ਮਾਨਯੋਗ ਜਸਟਿਸ ਸ੍ਰੀ ਭੂਸ਼ਣ ਆਰ, ਗਵਈ, ਨੈਸਬ਼ਨਲ ਲੀਗਰ ਸਰਵਿਸਜ਼ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਸ੍ਰੀ ਸੂਰਿਆ ਕਾਂਤ, ਜਸਟਿਸ ਤਰਲੋਕ ਸਿੰਘ ਚੌਹਾਨ ਅਤੇ ਜਸਟਿਸ ਸ੍ਰੀ ਤਾਸ਼ੀ ਰਾਬਸਤਾਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਸਾਰੇ ਬੁਲਾਰਿਆਂ ਨੇ ਗਰੀਬ ਅਤੇ ਆਮ ਲੋਕਾਂ ਨੂੰ ਸੁਖਾਲੀ ਕਾਨੂੰਨੀ ਪਹੁੰਚ ਪ੍ਰਦਾਨ ਕਰਨ ਦੀ ਲੋੜ ‘ਤੇ ਜੋਰ ਦਿੱਤਾ। ਇਸ ਮੌਕੇ ਵੱਖ ਵੱਖ ਇਲਾਕਿਆਂ ਅਤੇ ਵੱਖ ਵੱਖ ਵਰਗਾਂ ਦੇ ਗਰੀਬ ਅਤੇ ਲਿਤਾੜੇ ਹੋਏ ਲੋਕਾਂ ਲਈ ਸੌਖੀ ਤਰਾਂ ਨਿਆਂ ਮੁਹਈਆ ਕਰਵਾਉਣ ਬਾਰੇ ਵੀ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ।