ਚੰਡੀਗੜ੍ਹ, 8 ਦਸੰਬਰ : ਪੰਜਾਬ ਸਰਕਾਰ ਦੇ ਪ੍ਰਬੰਧਾਂ ਹੇਠ ਚੱਲ ਰਹੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਵਿਚ ਦਾਖਲੇ ਲਈ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਇੰਸਟੀਚਿਊਟ ਵਿਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ 22 ਦਸੰਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਰਿਟਾ.) ਅਜੇ ਐਚ ਚੌਹਾਨ ਨੇ ਦੱਸਿਆ ਕਿ ਦਾਖਲਾ ਪ੍ਰੀਖਿਆ 12 ਜਨਵਰੀ ਨੂੰ ਲਈ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਨੈਸ਼ਨਲ ਡਿਫੈਂਸ ਅਕੈਡਮੀ ਵਿਚ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਲਈ ਇਸ ਇੰਸਟੀਚਿਊਟ ਵਿਚ ਕੋਰਸ ਕਰਵਾਏ ਜਾਂਦੇ ਹਨ। ਇਨ੍ਹਾਂ ਕੋਰਸਾਂ ਲਈ ਗਿਆਰਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਸੰਸਥਾ ਵਿਚੋਂ ਟਰੇਨਿੰਗ ਪ੍ਰਾਪਤ ਕਰਨ ਪਿਛੋ਼ ਹੁਣ ਤੱਕ 238 ਕੈਡਿਟ ਵੱਖ ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿਚ ਜਾ ਚੁੱਕੇ ਹਨ। ਇਸ ਸੰਸਥਾ ਦੇ 160 ਕਿੈਡਿਟ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫਸਰ ਵੀ ਬਣ ਚੁੱਕੇ ਹਨ।