
ਫਰੀਦਕੋਟ, 17 ਜਨਵਰੀ : ਇਸ ਵਾਰ 16 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣਗੇ ਅਤੇ ਇਸ ਮੌਕੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਸਮਾਗਮ ਦੇ ਪ੍ਰਬੰਧਾਂ ਲਈ ਅੱਜ ਜਿਲਾ ਪੱਧਰੀ ਮੀਟਿੰਗ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕਮੁਾਰ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਵੱਖ ਵੱਖ ਵਿਭਾਗਾਂ ਵਲੋਂ ਸੁੰਦਰ ਝਾਕੀਆਂ ਕੱਢੀਆਂ ਜਾ ਰਹੀਆਂ ਹਨ। ਝਾਕੀਆਂ ਦੇ ਕੰਮ ਨੂੰ ਆਪਸੀ ਤਾਲਮੇਲ ਨਾਲ ਮੁਕੰਮਲ ਕਰਨ ਲਈ ਏ ਡੀ ਸੀ ਨਰਭਿੰਦਰ ਸਿੰਘ ਗਰੇਵਾਲ ਵਲੋਂ ਝਾਕੀਆਂ ਦਾ ਮੁਆਇਨਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਾਰਾ ਕੰਮ ਨਿਰਧਾਰਤ ਸਮੇਂ ਵਿਚ ਮੁਕੰਮਲ ਕੀਤਾ ਜਾਵੇ। ਇਸ ਮੀਟਿੰਗ ਵਿਚ ਡੀ ਈ ਓ ਐਲੀਮੈਂਟਰੀ ਪਵਨ ਕੁਮਾਰ, ਮੁੱਖ ਖੇਤੀ ਅਫਸਰ ਅਮਰੀਕ ਸਿੰਘ, ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਨਵਦੀਪ ਸਿੰਘ ਬਰਾੜ, ਪਾਵਰਕਾਮ ਦੇ ਐਕਸੀਅਨ ਹਰਿੰਦਰ ਸਿੰਘ ਚਾਹਲ ਅਤੇ ਹੋਰ ਮੁਲਾਜ਼ਮ ਤੇ ਅਧਿਕਾਰੀ ਵੀ ਹਾਜਰ ਸਨ।