
ਫ਼ਰੀਦਕੋਟ 22 ਮਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮਾਈ ਗੋਦੜੀ ਸਾਹਿਬ ਅਤੇ ਭਾਨ ਸਿੰਘ ਕਲੋਨੀ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਆਯੋਜਿਤ ਕੀਤੇ ਸਮਾਗਮ ਦੌਰਾਨ ਕੀਤਾ । ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਿਆਂ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ।
ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਉਪਰੰਤ ਸ. ਸੇਖੋਂ ਨੇ ਲੋਕਾਂ ਨੂੰ ਆਪਣੇ ਪਿੰਡਾਂ ‘ਚ ਨਸ਼ਾ ਨਾ ਵਿਕਣ ਦੇਣ ਅਤੇ ਉਨ੍ਹਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਪ੍ਰਤੀ ਸਹੁੰ ਵੀ ਚੁਕਾਈ। ਇਸ ਮੌਕੇ ਸ.ਗੁਰਤੇਜ ਖੋਸਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ,ਉੱਤਮ ਸਿੰਘ ਡੋਡ ਹਲਕਾ ਕੋਆਡੀਨੇਟਰ,ਨੱਥਾ ਸਿੰਘ ਬੀਡੀਪੀਓ,ਡਾਕਟਰ ਰਾਜੀਵ ਭੰਡਾਰੀ ਐਸਐਮਓ,ਗੁਰਮੀਤ ਸਿੰਘ ਐਸਐਚਓ, ਕੁਲਦੀਪ ਸਿੰਘ ਖੋਸਾ ਸਰਪੰਚ,ਗੁਰਦੀਪ ਕੌਰ ਸੁਪਰਡੈਂਟ, ਗੁਰਦਾਸ ਸਿੰਘ ਪੰਚਾਇਤ ਸੈਕਟਰੀ, ਫਲੈਗ ਚਾਵਲਾ ਮੀਡੀਆ ਇੰਚਾਰਜ,ਜਗਤਾਰ ਸਿੰਘ, ਸ਼ਮਿੰਦਰ ਸਿੰਘ ਨੋਡਲ ਅਫਸਰ, ਸ੍ਰੀ ਜਸਬੀਰ ਜੱਸੀ, ਗੁਰਲਾਲ ਸਿੰਘ ਪਟਵਾਰੀ, ਬਲਵਿੰਦਰ ਕੁਮਾਰ, ਬਲਵਿੰਦਰ ਸਿੰਘ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।