Saturday, May 17Malwa News
Shadow

ਫਰੀਦਕੋਟ ‘ਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ

ਫਰੀਦਕੋਟ 2 ਅਪ੍ਰੈਲ : ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਜਿਲ੍ਹੇ ਦੀਆਂ 68 ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਜਿਲ੍ਹੇ ਦੇ ਕੁੱਲ 68 ਖਰੀਦ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ, ਰੋਸ਼ਨੀ,ਛਾਂ, ਸਫਾਈ ਆਦਿ ਦੇ ਢੁੱਕਵਾਂ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਤੋਂ ਇਲਾਵਾ ਮਜ਼ਦੂਰਾਂ, ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਸੁੱਕੀ ਤੇ ਸਰਕਾਰ ਵੱਲੋਂ ਤਹਿ ਮਾਪਦੰਡਾਂ ਅਨੁਸਾਰ ਹੀ ਲੈ ਕੇ ਆਉਣ ਤਾਂ ਜੋ ਮੰਡੀਆਂ ਵਿੱਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 10:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਜਿਆਦਾ ਸਵੇਰੇ ਅਤੇ ਦੇਰ ਸ਼ਾਮ ਕਰਨ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਨਾਲ ਫਸਲ ਦੀ ਵਿਕਰੀ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਮਿੱਥੇ ਸਮੇਂ ਵਿੱਚ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਜਿਣਸ ਦਾ ਮੁੱਲ ਨਾਲ ਦੀ ਨਾਲ ਆਨਲਾਈਨ ਉਨ੍ਹਾਂ ਦੇ ਖਾਤਿਆਂ ਵਿੱਚ ਕੀਤਾ ਜਾਵੇਗਾ।

Basmati Rice Advertisment