
ਫ਼ਰੀਦਕੋਟ 28 ਅਪ੍ਰੈਲ : ਜ਼ਿਲ੍ਹੇ ਵਿੱਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ । ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਕਣਕ ਦੀ ਖਰੀਦ, ਲਿਫਟਿੰਗ, ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ, ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ -412919 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿੱਚੋਂ 404079 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਦੇ ਖਾਤੇ ਵਿੱਚ 675.69 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਹੋਰ ਤੇਜੀ ਲਿਆਉਣ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 85917 ਮੀਟਰਕ ਟਨ, ਮਾਰਕਫੈੱਡ ਵਲੋਂ 87904 ਮੀਟਰਕ ਟਨ, ਪਨਸਪ ਵੱਲੋਂ 81648 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 47982 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 100628 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ 190408 ਮੀਟਰਕ ਟਨ ਲਿਫਟਿੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾਉਣ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।