
ਫ਼ਰੀਦਕੋਟ 26 ਜਨਵਰੀ, : 76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਰਤ ਨੂੰ ਆਪਣੇ ਮਹਾਨ ਯੋਧਿਆਂ ,ਸੂਰਬੀਰਾਂ ਦੀਆਂ ਕੁਰਬਾਨੀਆਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼ ਸਦਕਾ ਹੀ ਆਜ਼ਾਦੀ ਮਿਲੀ ਹੈ ਤੇ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਇਅ। ਭਾਰਤ ਨੂੰ ਦੁਨੀਆ ਦੀ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਪ੍ਰਾਪਤ ਹੈ।