Wednesday, February 19Malwa News
Shadow

ਫਰੀਦਕੋਟ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਫਰੀਦਕੋਟ 17 ਅਕਤੂਬਰ : ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੋਹਰੀ ਹਨ, ਜ਼ਿਕਰਯੋਗ ਹੈ ਕਿ ਪੰਜਾਬ ਬੋਰਡ ਵਿੱਦਿਅਕ ਸਕੂਲ ਖੇਡਾਂ 6 ਅਕਤੂਬਰ 2024 ਤੋਂ 10 ਅਕਤੂਬਰ 2024 ਤੱਕ ਪਠਾਨਕੋਟ ਵਿਖੇ ਕਰਵਾਈਆਂ ਗਈਆਂ ਸਨ। ਜਿਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ, ਜਿਸ ਵਿੱਚ ਪੰਜਾਬ ਭਰ ਦੇ ਹੋਣਹਾਰ ਖਿਡਾਰੀਆਂ ਨੇ ਭਾਗ ਲਿਆ। ਇਨ੍ਹਾਂ ਖੇਡਾਂ ਵਿੱਚ ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਦੇ ਹੋਣਹਾਰ ਵਿਦਿਆਰਥੀ ਅਨਿਕੇਤ ਤਿਵਾਰੀ ਨੇ ਤਾਈਕੋਵੋਂਡੋ ਅੰਡਰ-19 ਭਾਰ 73 ਕਿਲੋਗ੍ਰਾਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਹਾਸਲ ਕਰਕੇ ਸ਼ਾਨਦਾਰ ਜਿਤ ਪ੍ਰਾਪਤ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਪੰਕਜ ਜੀ ਨੇ ਦੱਸਿਆ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀ ਅਨਿਕੇਤ ਤਿਵਾਰੀ ਨੇ ਪੂਰੇ ਪੰਜਾਬ ਵਿੱਚ ਆਪਣਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਅੰਤ ਵਿੱਚ ਸਕੂਲ ਦੇ ਚੇਅਰਮੈਨ ਇੰਜ ਸ਼੍ਰੀ ਚਮਨ ਲਾਲ ਗੁਲਾਟੀ ਜੀ ਅਤੇ ਪ੍ਰਿੰਸੀਪਲ ਡਾ.ਸੁਰੇਸ਼ ਸ਼ਰਮਾ ਨੇ ਅਨਿਕੇਤ ਤਿਵਾਰੀ ਨੂੰ ਸਟੇਜ ਤੇ ਮੈਡਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀ ਦੀ ਲਗਨ, ਮਿਹਨਤ ਅਤੇ ਦ੍ਰਿੜ ਇਰਾਦੇ ਅਤੇ ਯੋਗ ਅਧਿਆਪਕਾਂ ਦੀ ਅਗਵਾਈ ਦਾ ਨਤੀਜਾ ਹੈ। ਉਸ ਨੇ ਡੀ.ਪੀ.ਈ. ਮਨਦੀਪ ਕੁਮਾਰ ਅਤੇ ਮਨਜੋਧ ਸਿੰਘ ਅਤੇ ਉਸ ਦੇ ਮਾਪਿਆਂ ਨੂੰ ਉਸ ਦੀ ਇਸ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਅਤੇ ਵਿਦਿਆਰਥੀ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Zee Litra School

Basmati Rice Advertisment