
ਫਰੀਦਕੋਟ, 25 ਜਨਵਰੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਇਥੋਂ ਦੇ ਸਰਕਾਰੀ ਪੰਡਤ ਚੇਤਨ ਦੇਵ ਕਾਲਜ ਆਫ ਐਜੂਕੇਸ਼ਨ ਵਿਚ ਰਾਸ਼ਟਰੀ ਵੋਟਰ ਦਿਵਸ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਜਿਲਾ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਪਿਛਲੀਆਂ ਚੋਣਾ ਦੌਰਾਨ ਸਭ ਤੋਂ ਵਧੀਆ ਕੰਮ ਕਰਨ ਵਾਲੇ ਅਧਿਕਾਰੀ ਵਰਿੰਦਰ ਸਿੰਘ, ਗਗਨਦੀਪ ਸਿੰਘ, ਪਰਮਜੀਤ ਸਿੰਘ ਅਤੇ ਹੋਰ ਅਧਿਾਕਰੀਆਂ ਤੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੋਟਰ ਦਿਸਵ ਦੀ ਮਹੱਤਤਾ ਬਾਰੇ ਦੱਸਿਆ ਅਤੇ ਅਪੀਲ ਕੀਤੀ ਕਿ ਵੋਟ ਦੇ ਅਧਿਕਾਰ ਦੀ ਹਰ ਵਿਅਕਤੀ ਨੂੰ ਯੋਗ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਵੋਟ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਦੇ ਮੁਕਾਬਲੇ ਵੀ ਕਰਵਾਏ ਗਏ।