
ਫ਼ਰੀਦਕੋਟ 29 ਅਪ੍ਰੈਲ : ਫ਼ਰੀਦਕੋਟ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ,ਲਿਫਟਿੰਗ, ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਤੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 429999 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿੱਚੋਂ 423826 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਦੇ ਖਾਤੇ ਵਿੱਚ 719.40 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਹੋਰ ਤੇਜੀ ਲਿਆਉਣ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 89836 ਮੀਟਰਕ ਟਨ, ਮਾਰਕਫੈੱਡ ਵਲੋਂ 90990 ਮੀਟਰਕ ਟਨ, ਪਨਸਪ ਵੱਲੋਂ 86650 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 52279 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 104071 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ 188326 ਮੀਟਰਕ ਟਨ ਲਿਫਟਿੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾਉਣ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।