Monday, November 2Malwa News
Shadow

ਕਿਸਾਨ ਸੁੱਕੀ ਫ਼ਸਲ ਹੀ ਮੰਡੀਆਂ ਵਿੱਚ ਲਿਆਉਣ: ਡਿਪਟੀ ਕਮਿਸ਼ਨਰ

ਬਰਨਾਲਾ, 1 ਨਵੰਬਰ-    ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਝੋਨੇ ਦੀ ਫ਼ਸਲ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ।   ਉਨ੍ਹਾਂ ਕਿਹਾ ਕਿ ਚੱਲ ਰਹੇ ਸੀਜ਼ਨ ਦੌਰਾਨ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਭੁਗਤਾਨ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਕਰਦਿਆਂ ਆਪਣੀ ਫ਼ਸਲ ਮੰਡੀਆਂ ਵਿੱਚ ਲਿਆਉਣ, ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

 ਉਹਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 346866 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ, ਜਿਸ ਵਿਚੋਂ ਹੁਣ ਤੱਕ ਕੁੱਲ 309828 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ। ਜਿਸ ਵਿੱਚੋਂ 646 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ।

  ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵਲੋਂ 133547 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 75017 ਮੀਟ੍ਰਿਕ ਟਨ, ਪਨਸਪ ਵਲੋਂ 65588 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 35096 ਮੀਟ੍ਰਿਕ ਟਨ ਤੇ ਟਰੇਡਰਜ਼ ਵੱਲੋਂ 580 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

        ਉਨ੍ਹਾਂ ਦੱਸਿਆ ਕਿ ਫਸਲ ਦੀ ਲਿਫਟਿੰਗ ਵੀ ਨਾਲੋ-ਨਾਲ ਚੱਲ ਰਹੀ ਹੈ ਜਿਸ ਦੇ ਚਲਦਿਆਂ ਪਨਗ੍ਰੇਨ ਵਲੋਂ 75461 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 38386 ਮੀਟ੍ਰਿਕ ਟਨ, ਪਨਸਪ ਵੱਲੋਂ 34580 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵਲੋਂ 20075 ਮੀਟ੍ਰਿਕ ਟਨ ਅਤੇ ਟ੍ਰੇਡਰਜ਼ ਵਲੋਂ 580 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।