ਚੰਡੀਗੜ੍ਹ, 7 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ ਵੱਖ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ।
ਵਿੱਤ ਮੰਤਰੀ ਨੇ ਨੇਤਰਹੀਣ ਸੇਵਕ ਸਮਾਜ ਨਾਲ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਕਿ ਨੇਤਰਹੀਣਾ ਲਈ ਨਵਾਂ ਸਕੂਲ ਖੋਲ੍ਹਿਆ ਜਾਵੇ। ਇਸ ਤੋਂ ਇਲਾਵਾ ਲੁਧਿਆਣਾ ਵਿਖੇ ਨੇਤਰਹੀਣਾ ਦੇ ਸਕੂਲ ਦੇ ਸਟਾਫ ਦੀ ਗਿਣਤੀ ਵਧਾਈ ਜਾਵੇ ਅਤੇ ਉਥੇ ਹੋਰ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣ।
ਇਸੇ ਤਰਾਂ ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਬਾਰੇ ਸਰਕਾਰ ਵਲੋਂ ਜਲਦੀ ਹੀ ਫੈਸਲਾ ਲਿਆ ਜਾਵੇਗਾ। ਇਨ੍ਹਾਂ ਮੰਗਾਂ ਬਾਰੇ ਕੈਬਨਿਟ ਕਮੇਟੀ ਦੀ ਅਗਲੀ ਮੀਟਿੰਗ ਵਿਚ ਵਿਚਾਰ ਚਰਚਾ ਕੀਤੀ ਜਾਵੇਗੀ।
ਇਸੇ ਤਰਾਂ ਵਿੱਤ ਮੰਤਰੀ ਨੇ ਬੇਰੁਜਗਾਰ ਸਾਂਝਾ ਮੋਰਚਾ, ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਨਾਲ ਵੀ ਮੀਟਿੰਗਾਂ ਕੀਤਆਂ ਅਤੇ ਉਨ੍ਹਾਂ ਦੀਆਂ ਮੰਗਾਂ ਬਾਰੇ ਜਲਦੀ ਫੈਸਲਾ ਕਰਨ ਦਾ ਭਰੋਸਾ ਦਿਵਾਇਆ