Thursday, November 6Malwa News
Shadow

1999 ਤੋਂ ਬਾਅਦ ਪਹਿਲੀ ਵਾਰ ਵਾਟਰ ਟ੍ਰੀਟਮੈਂਟ ਪਲਾਂਟ ਅੰਦਰ ਪਈ ਨਵੀਂ ਪਾਈਪਲਾਈਨ

ਸ਼੍ਰੀ ਅਨੰਦਪੁਰ ਸਾਹਿਬ 04 ਨਵੰਬਰ ()- 1999 ਤੋਂ ਬਾਅਦ ਪਹਿਲੀ ਵਾਰ ਵਾਟਰ ਟ੍ਰੀਟਮੈਂਟ ਪਲਾਂਟ ਅੰਦਰ ਪਾਣੀ ਦੀ ਸਪਲਾਈ ਵਾਲੀ ਨਵੀ ਪਾਈਪਲਾਈਨ ਪਾਈ ਗਈ ਹੈ। ਜਿਸ ਕਾਰਨ 2 ਦਿਨ ਮੁਰੰਮਤ ਕਾਰਨ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਬੰਦ ਰਹੀ ਤੇ ਹੁਣ ਸਪਲਾਈ ਪਹਿਲਾਂ ਵਾਂਗ ਚਲਾ ਦਿੱਤੀ ਗਈ ਹੈ।

      ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨਿਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਸ.ਹਰਜੀਤਪਾਲ ਸਿੰਘ ਨੇ ਦੱਸਿਆ ਕਿ 1999 ਤੋਂ ਬਾਅਦ ਪਹਿਲੀ ਪਲਾਂਟ ਅੰਦਰ ਸਪਲਾਈ ਵਾਲੀ ਨਵੀ ਪਾਈਪਲਾਈਨ ਪਾਈ ਗਈ ਹੈ, ਜੇਕਰ ਸਮਾਂ ਰਹਿੰਦਿਆਂ ਇਸ ਪਾਈਪ ਲਾਈਨ  ਨਾ ਬਦਲੀ ਜਾਂਦੀ ਤਾਂ ਘੱਟ ਤੋਂ ਘੱਟ 15 ਦਿਨ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਬੰਦ ਰੱਖਣੀ ਪੈਣੀ ਸੀ। ਉਨਾਂ ਕਿਹਾ ਕਿ ਪਾਈਪ ਜਿਆਦਾ ਪੁਰਾਣੇ ਹੋਣ ਕਾਰਨ ਕਈ ਥਾਵਾਂ ਤੋਂ ਖਰਾਬ ਹੋ ਚੁੱਕੇ ਸਨ, ਜੇਕਰ ਇਨਾਂ ਦੀ ਸਮੇਂ ਸਿਰ ਬਦਲੀ ਨਾ ਕੀਤੀ ਜਾਂਦੀ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ ਤੇ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਸੀ। ਉਨਾਂ ਕਿਹਾ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਵਿਭਾਗ ਦੇ ਸਾਰੇ ਅਧਿਕਾਰੀਆਂ ਵੱਲੋਂ ਦਿਨ ਰਾਤ ਇੱਕ ਕਰਕੇ ਮੁਰੰਮਤ ਦਾ ਕੰਮ ਕੀਤਾ ਗਿਆ ਜੋ ਕਿ ਹੁਣ ਪੂਰਾ ਹੋ ਚੁੱਕਾ ਹੈ,।

    ਇਸ ਮੌਕੇ ਵਿਕਰਮਜੀਤ ਸਿੰਘ ਜੇ.ਈ,ਹਰਜਿੰਦਰ ਸਿੰਘ ਜੇ.ਈ,ਠੇਕੇਦਾਰ ਮਠਾਰੂ,ਜਗਤਾਰ ਸਿੰਘ ਫੋਰਮੈਨ,ਜਸਵਿੰਦਰ ਸਿੰਘ ਬੇਲਾ, ਜਸਵਿੰਦਰ ਬੱਢਲ, ਮਨਜੀਤ ਸਿੰਘ,ਗੁਰਨਾਮ ਸਿੰਘ, ਰੇਸ਼ਮ ਤੇ ਹੋਰ ਸਟਾਫ ਮੋਜੂਦ ਸਨ।